ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰਿਆਂ ਨੇ ਸਾਂਝੇ ਤੌਰ ‘ਤੇ ਦਿੱਤਾ ਸੱਦਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 9 ਅਗਸਤ 2023 : ਅੱਜ ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ ‘ਤੇ ਮਨੀਪੁਰ ‘ਚ ਹੋਈ ਹਿੰਸਾ ਦੇ ਖਿਲਾਫ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਨ੍ਹਾਂ ਭਾਈਚਾਰਿਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਮਨੀਪੁਰ ਵਿੱਚ ਦਲਿਤ ਔਰਤਾਂ ’ਤੇ ਅੱਤਿਆਚਾਰ ਹੋ ਰਹੇ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਇਸ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ।
ਇਹ ਸ਼ਰਮਨਾਕ ਹੈ ਕਿ ਸਰਕਾਰ ਦੀ ਨਾਕਾਮੀ ਤੋਂ ਬਾਅਦ ਸੁਪਰੀਮ ਕੋਰਟ ਨੂੰ ਖੁਦ ਨੋਟਿਸ ਲੈਣਾ ਪਿਆ।ਬੰਦ ਦਾ ਸੱਦਾ ਦੇਣ ਵਾਲੇ ਸਾਰੇ ਭਾਈਚਾਰਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ। ਉਨ੍ਹਾਂ ਦੇ ਬੰਦ ਦੌਰਾਨ ਕੋਈ ਵੀ ਹੁੱਲੜਬਾਜ਼ੀ ਨਹੀਂ ਕਰੇਗਾ। ਬੰਦ ਕਰਨ ਜਾ ਰਹੇ ਭਾਈਚਾਰਿਆਂ ਦਾ ਸਾਂਝੇ ਤੌਰ ‘ਤੇ ਕਹਿਣਾ ਹੈ ਕਿ ਬਾਜ਼ਾਰ ਤੋਂ ਲੈ ਕੇ ਹਾਈਵੇਅ ਤੱਕ ਬੰਦ ਰਹਿਣਗੇ। ਉਨ੍ਹਾਂ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਵੀ ਕੀਤੀ ਹੈ ਪਰ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਜਿਵੇਂ ਐਂਬੂਲੈਂਸ, ਫਾਇਰ ਬ੍ਰਿਗੇਡ ਆਦਿ ਨੂੰ ਬਿਲਕੁਲ ਵੀ ਰੋਕਿਆ ਨਹੀਂ ਜਾਵੇਗਾ।
ਬਹੁਜਨ ਸਮਾਜ ਪਾਰਟੀ ਵੱਲੋਂ ਵੀ ਇਸ ਬੰਦ ਦਾ ਸਮਰਥਨ ਕੀਤਾ ਗਿਆ ਹੈ। ਬਹੁਜਨ ਸਮਾਜ ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਭਾਜਪਾ ਦੇ ਰਾਜ ਵਿੱਚ ਦਲਿਤਾਂ, ਔਰਤਾਂ ਅਤੇ ਘੱਟ ਗਿਣਤੀਆਂ ਨੂੰ ਇਨਸਾਫ ਨਹੀਂ ਦਿੱਤੀ ਜਾ ਰਿਹਾ। ਬਸਪਾ ਅੱਜ ਪੰਜਾਬ ਬੰਦ ਦਾ ਪੂਰਾ ਸਮਰਥਨ ਕਰਦੀ ਹੈ।


