ਸੰਜੀਵ ਜਿੰਦਲ
ਮਾਨਸਾ, 9 ਅਗਸਤ 2023 :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਰਵਿੰਦਰ ਸਿੰਘ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਦਿਆਂ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਅਗਸਤ 2023 ਨੂੰ ਬਹੁਮੰਤਵੀ ਖੇਡ ਸਟੇਡੀਅਮ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਇਸ ਦੇ ਆਲੇ-ਦੁਆਲੇ 2 ਕਿਲੋਮੀਟਰ ਦੇ ਏਰੀਆ ਨੂੰ ਰੈਡ ਜ਼ੋਨ ਘੋਸ਼ਿਤ (ਨੋ ਡਰੋਨ ਜ਼ੋਨ) ਘੋਸ਼ਿਤ ਕਰਦੇ ਹੋਏ ਡਰੋਨ ਕੈਮਰਿਆਂ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਵੀ.ਆਈ.ਪੀ. ਨਾਲ ਆਉਣ ਵਾਲੀ ਸੋਸ਼ਲ ਮੀਡੀਆ ਦੀ ਟੀਮ ’ਤੇ ਲਾਗੂ ਨਹੀਂ ਹੋਵੇਗੀ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਜ਼ਿਲ੍ਹਾ ਮਾਨਸਾ ਅੰਦਰ 15 ਅਗਸਤ 2023 (ਸੁਤੰਤਰਤਾ ਦਿਵਸ) ਦੇ ਸਮਾਗਮ ਦੌਰਾਨ ਵੀ.ਆਈ.ਪੀ. ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਮਾਗਮ ਵਾਲੀ ਜਗ੍ਹਾ ’ਤੇ 2 ਕਿਲੋਮੀਟਰ ਦੇ ਏਰੀਆ ਨੂੰ ਰੈਡ ਜੋਨ ਘੋਸ਼ਿਤ ਕਰਕੇ ਕਿਸੇ ਨੂੰ ਵੀ ਡਰੋਨ ਕੈਮਰਾ ਉਡਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ।ਇਹ ਹੁਕਮ 15 ਅਗਸਤ 2023 ਲਈ ਲਾਗੂ ਰਹੇਗਾ।

