20 ਗ੍ਰਾਮ ਹੈਰੋਇਨ(ਚਿੱਟਾ), 200 ਨਸ਼ੀਲੀਆਂ ਗੋਲੀਆਂ, ,6 ਨਸ਼ੀਲੀਆਂ ਸ਼ੀਸ਼ੀਆਂ,ਅਤੇ 290 ਸਿਗਨੇਚਰ ਕੈਪਸੂਲ ਕੀਤੇ ਬਰਾਮਦ
ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 1 ਵਿਅਕਤੀ ਨੂੰ ਕਾਬੂ ਕਰਕੇ 200 ਲੀਟਰ ਲਾਹਣ ਕੀਤਾ ਬਰਾਮਦ
ਸੰਜੀਵ ਜਿੰਦਲ
ਮਾਨਸਾ , 9 ਅਗਸਤ 2023 : ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੁਰਿੰਦਰਪਾਲ ਸਿੰਘ ਪਰਮਾਰ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਜਿਸ ਤਹਿਤ ਜਿਲ੍ਹਾ ਮਾਨਸਾ ਅੰਦਰ ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ 3 ਮੁਕੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 4 ਵਿਅਕਤੀਆਂ ਨੂੰ ਕਾਬੂ ਕਰਕੇ 20 ਗ੍ਰਾਮ ਹੈਰੋਇਨ (ਚਿੱਟਾ), 200 ਨਸ਼ੀਲੀਆਂ ਗੋਲੀਆਂ, 6 ਨਸ਼ੀਲੀ ਸ਼ੀਸ਼ੀਆਂ ਦੀ ਬਰਾਮਦਗੀ ਕੀਤੀ ਗਈ ਹੈੈ।
ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 1 ਵਿਅਕਤੀ ਨੂੰ ਕਾਬੂ ਕਰਕੇ 200 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ ਹੈ।ਇਸੇ ਤਰ੍ਹਾਂ ਅ/ਧ 188 ਹਿੰ:ਦੰ: ਤਹਿਤ 2 ਮੁਕੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬੂ ਕਰਕੇ 290 ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕੀਤੀ ਗਈ ਹੈ।ਦਰਜ ਕੀਤੇ ਮੁਕੱਦਮਿਆਂ ਦੀ ਅਗਲੀ ਤਫਤੀਸ ਅਮਲ ਵਿੱਚ ਲਿਆਦੀ ਜਾ ਰਹੀ ਹੈ।
ਮਾਨਸਾ ਜਿਲ੍ਹੇ ਚ ਵੱਖ-ਵੱਖ ਥਾਵਾਂ ਤੇ ਨਸ਼ਿਆਂ ਵਿਰੱਧ ਕਰਵਾਏ ਸੈਮੀਨਾਰਾਂ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਮੁਖੀ ਡਾ: ਨਾਨਕ ਸਿੰਘ ਨੇ ਕਿਹਾ ਕਿ ਨਸ਼ੇ ਤੋਂ ਪ੍ਰਭਾਵਿਤ ਅਗਰ ਕੋਈ ਵੀ ਵਿਅਕਤੀ ਨਸ਼ੇ ਛੱਡਣਾ ਚਾਹੁੰਦਾ ਹੈ ਤਾਂ ਉਹ ਬੇਝਿਜਕ ਹੋ ਕੇ ਪੁਲਸ ਕੋਲ ਆਵੇ ਜਿਸਨੂੰ ਨਸ਼ਾ ਛੁਡਾਉ ਕੇਦਰਾਂ ਵਿਖੇ ਭਰਤੀ ਕਰਵਾ ਕੇ ਉਸ ਦਾ ਮੁਫਤ ਇਲਾਜ ਕਰਵਾਇਆ ਜਾਵੇਗਾ। ਉਹਨਾ ਕਿਹਾ ਕਿ ਨਸ਼ੇ ਦਾ ਆਦੀ ਵਿਅਕਤੀ ਜਲਦ ਹੀ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਦਾਂ ਹੈ,ਜਿਸਨੂੰ ਮੁੱਖ ਰੱਖਦਿਆਂ ਹਰ ਇੱਕ ਇਨਸਾਨ ਨੂੰ ਨਸ਼ਿਆਂ ਖਿਲਾਫ ਅਜਿਹੇ ਵਿਅਕਤੀ ਨੂੰ ਜਾਗਰੂਕ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਮਾਨਸਾ ਜਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ ਤੇ ਜਿਲ੍ਹੇ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਪੜ੍ਹਾਈ ਵੱਲ ਆਕਰਸਿਤ ਹੋ ਸਕੇ।ਉਹਨਾਂ ਵੱਲੋਂ ਪਬਲਿਕ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹਨਾਂ ਵੱਲੋਂ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਗੈਰ-ਕਾਨੂੰਨੀ ਵਰਤੋਂ/ਵਿਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਲਈ ਪੁਲਿਸ ਹੈਲਪਲਾਇਨ ਨੰਬਰ 112, ਹੈਲਪਲਾਈਨ ਨੰਬਰ 181 , ਮੋਬਾਇਲ ਨੰਬਰ 9780125100 ਅਤੇ ਈਮੇਲ ਆਈ.ਡੀ dpo.mns.police@punjab.gov.in ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਫਿਰ ਉਹਨਾਂ ਨਾਲ ਵੀ ਕਿਸੇ ਵੀ ਸਮੇਂ ਨਿੱਜੀ ਤੌਰ ਤੇ ਮਿਲਕੇ ਜਾਂ ਫੋਨ ਪਰ ਰਾਬਤਾ ਕੀਤਾ ਜਾ ਸਕਦਾ ਹੈ। ਸੂਚਨਾਂ ਦੇਣ ਵਾਲੇ ਦਾ ਨਾਮ-ਪਤਾ ਗੁਪਤ ਰੱਖਿਆ ਜਾਵੇਗਾ
ਮਾਨਸਾ ਪੁਲਿਸ ਵੱਲੋਂ ਇਸ ਮੁਹਿੰਮ ਦੌਰਾਨ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕੁੱਲ 178 ਸੈਮੀਨਾਰ/ਮੀਟਿੰਗਾਂ ਕੀਤੀਆਂ ਗਈਆਂ ਹਨ ਜੋ ਇਹ ਮੁਹਿੰਮ ਲਗਾਤਾਰ ਜਾਰੀ ਹੈ।ਲੋਕਾਂ ਨੂੰ ਨਸ਼ਿਆਂ ਖਿਲਾਫ ਅਜਿਹੇ ਵਿਅਕਤੀਆ ਨੂੰ ਜਾਗਰੂਕ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

