Visitor : Visitor

ਬਰਨਾਲਾ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ , ਇੱਕ ਗੈਂਗਸਟਰ ਜ਼ਖ਼ਮੀ, ਚਾਰ ਗ੍ਰਿਫ਼ਤਾਰ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਬਰਨਾਲਾ ‘ਚ AGTF ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਬਰਨਾਲਾ ਦੇ ਹੰਡਿਆਇਆ ਰੋਡ ‘ਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ ਹੈ। ਇਸ ‘ਚ ਮੁਕਾਬਲੇ ‘ਚ ਸ਼ੂਟਰ ਸੁੱਖੀ ਖਾਨ ਜ਼ਖਮੀ ਹੋ ਗਿਆ ਹੈ, ਜਦਕਿ ਪੁਲਸ ਨੇ ਉਸ ਸਮੇਤ ਚਾਰ ਗੈਂਗਸਟਰਾਂ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਸਵਿਫਟ ਕਾਰ, ਤਿੰਨ ਹਥਿਆਰ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਬਰਨਾਲਾ ‘ਚ AGTF ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਬਰਨਾਲਾ ਦੇ ਹੰਡਿਆਇਆ ਰੋਡ ‘ਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ ਹੈ। ਇਸ ‘ਚ ਮੁਕਾਬਲੇ ‘ਚ ਸ਼ੂਟਰ ਸੁੱਖੀ ਖਾਨ ਜ਼ਖਮੀ ਹੋ ਗਿਆ ਹੈ, ਜਦਕਿ ਪੁਲਸ ਨੇ ਉਸ ਸਮੇਤ ਚਾਰ ਗੈਂਗਸਟਰਾਂ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਸਵਿਫਟ ਕਾਰ, ਤਿੰਨ ਹਥਿਆਰ ਅਤੇ ਕਾਰਤੂਸ ਵੀ ਬਰਾਮਦ ਕੀਤੇ ਹਨ। ਜ਼ਖਮੀ ਗੈਂਗਸਟਰ ਨੂੰ ਬਰਨਾਲਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਏਜੀਟੀਐਫ ਅਤੇ ਬਰਨਾਲਾ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕੀਤੀ ਗਈ। ਇਸ ਵਿੱਚ ਬੰਬੀਹਾ ਗਰੁੱਪ, ਅਰਸ਼ ਡੱਲਾ ਗੈਂਗ ਅਤੇ ਸੁੱਖਾ ਦੁਨੇਕਾ ਗੈਂਗ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਸੁਖਜਿੰਦਰ ਸਿੰਘ ਉਰਫ ਸੁੱਖੀ ਖਾਨ ਵਾਸੀ ਲੌਂਗੋਵਾਲ, ਯਾਦਵਿੰਦਰ ਸਿੰਘ ਮੁੱਲਾਪੁਰ, ਹੁਸ਼ਨਪ੍ਰੀਤ ਸਿੰਘ ਉਰਫ ਗਿੱਲ ਅਤੇ ਜਗਸੀਰ ਸਿੰਘ ਉਰਫ ਬਿੱਲਾ ਵਾਸੀ ਲੌਂਗੋਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਏਜੀਟੀਐਫ ਨੂੰ ਸੂਚਨਾ ਮਿਲੀ ਸੀ ਕਿ ਇਹ ਚਾਰੇ ਮੰਗਲਵਾਰ ਰਾਤ ਨੂੰ ਅੰਮ੍ਰਿਤਸਰ ਤੋਂ ਜਲੰਧਰ ਪੁੱਜੇ ਸਨ ਅਤੇ ਜਲੰਧਰ ਵਿੱਚ ਇੱਕ ਗੱਡੀ ਖੋਹ ਲਈ। ਇਸ ਤੋਂ ਬਾਅਦ ਉਹ ਜਲੰਧਰ ਤੋਂ ਬਠਿੰਡਾ ਪਹੁੰਚੇ ਸਨ  ਅਤੇ ਅਸਲੇ ਨਾਲ ਵਾਰਦਾਤ ਨੂੰ ਅੰਜਾਮ ਦੇਣ ਲਈ ਮੋਹਾਲੀ ਜਾ ਰਹੇ ਸੀ। ਏਜੀਟੀਐਫ ਅਤੇ ਬਰਨਾਲਾ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਸਾਰਿਆਂ ਨੂੰ ਹੰਡਿਆਇਆ ਨੇੜੇ ਘੇਰ ਲਿਆ ਗਿਆ ਜਿੱਥੇ ਕਰਾਸ ਫਾਇਰਿੰਗ ਵੀ ਹੋਈ।

ਇਸ ਵਿੱਚ ਸੁਖਜਿੰਦਰ ਸਿੰਘ ਸੁੱਖੀ ਖਾਂ ਨੂੰ ਗੋਲੀ ਲੱਗੀ ਜਦੋਂਕਿ ਪੁਲੀਸ ਦੀ ਸਰਕਾਰੀ ਗੱਡੀ ਨੂੰ ਵੀ ਗੋਲੀ ਲੱਗੀ। ਉਨ੍ਹਾਂ ਦੱਸਿਆ ਕਿ ਇਕ ਵਿਅਕਤੀ ਜ਼ਖਮੀ ਹੈ। ਇਸ ਤੋਂ ਇਲਾਵਾ ਤਿੰਨ ਹੋਰ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਲਿਜਾਇਆ ਗਿਆ ਹੈ। ਸੁੱਖੀ ਖਾਨ ‘ਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਤਿੰਨ ਹਥਿਆਰ ਤੇ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ l 

Leave a Reply

Your email address will not be published. Required fields are marked *

Visitor : Visitor