ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਫਿਜ਼ੀਕਲੀ ਪੇਸ਼ ਨਹੀਂ ਕੀਤਾ ਜਾਵੇਗਾ। ਇਸ ਵਾਰ ਦੋਸ਼ੀ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਦੀ ਬਜਾਏ ਸਰੀਰਕ ਤੌਰ ‘ਤੇ ਪੇਸ਼ ਕਰਨ ਦਾ ਅਦਾਲਤ ਨੇ ਹੁਕਮ ਸੁਣਾਇਆ ਸੀ ਪੁਲਿਸ ਨੇ 15 ਅਗਸਤ ਅਤੇ ਸੁਰੱਖਿਆ ਦਾ ਹਵਾਲਾ ਦਿੱਤਾ।
ਮੁਹਾਲੀ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਹਵਾਰਾ ਖ਼ਿਲਾਫ਼ ਸਾਲ 2005 ਵਿੱਚ ਸਦਰ ਖਰੜ ਥਾਣੇ ਵਿੱਚ ਦਰਜ ਇੱਕ ਅਪਰਾਧਿਕ ਕੇਸ ਦੀ ਸੁਣਵਾਈ ਕਰ ਰਹੀ ਹੈ। ਇਸ ਤੋਂ ਪਹਿਲਾਂ ਹਵਾਰਾ ਵੱਲੋਂ ਇਸ ਮਾਮਲੇ ‘ਚ ਡਿਸਚਾਰਜ ਦੀ ਅਰਜ਼ੀ ਵੀ ਦਾਇਰ ਕੀਤੀ ਗਈ ਸੀ। ਪੰਜਾਬ ਪੁਲਿਸ ਨੇ ਆਪਣੇ ਲਿਖਤੀ ਜਵਾਬ ਵਿੱਚ ਅਰਜ਼ੀ ਦਾ ਵਿਰੋਧ ਕੀਤਾ। ਹਵਾਰਾ ਦੇ ਵਕੀਲ ਨੇ ਲਗਭਗ 18 ਸਾਲ ਪੁਰਾਣੇ ਮਾਮਲੇ ‘ਚ 2 ਅਗਸਤ, 2021 ਨੂੰ ਅਰਜ਼ੀ ਦਾਇਰ ਕੀਤੀ ਸੀ।

