250 ਨਸ਼ੀਲੀਆਂ ਗੋਲੀਆਂ ਅਤੇ 600 ਸਿਗਨੇਚਰ ਕੈਪਸੂਲ ਕੀਤੇ ਬਰਾਮਦ
ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 1 ਵਿਅਕਤੀ 600 ਲੀਟਰ ਲਾਹਣ ਕੀਤਾ ਬਰਾਮਦ
ਐਂਟੀ-ਡਰੱਗ ਅਵੇਰਨੈਂਸ ਸੈਮੀਨਾਰ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ : SSP
ਸੰਜੀਵ ਜਿੰਦਲ
ਮਾਨਸਾ ,11ਅਗਸਤ 2023 : ਡਾ. ਨਾਨਕ ਸਿੰਘ IPS ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਪੰਜਾਬ ਸਰਕਾਰ, ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ ਕਾਰਡਨ ਐਂਡ ਸਰਚ ਅਪਰੇਸ਼ਨ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸ ਤਹਿਤ ਜਿਲ੍ਹਾ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਤੇ ਸਰਚ ਕੀਤੀ ਜਾ ਰਹੀ ਹੈ।
ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ 1 ਮੁਕੱਦਮਾ ਥਾਣਾ ਭੀਖੀ ਵਿੱਚ ਦਰਜ ਕਰਕੇ 1 ਵਿਅਕਤੀ ਨੂੰ ਕਾਬੂ ਕਰਕੇ 250 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕੀਤੀ ਗਈ ਹੈੈ। ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 1 ਵਿਅਕਤੀ ਨੂੰ ਕਾਬੂ ਕਰਕੇ 600 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ ਹੈ।ਇਸੇ ਤਰ੍ਹਾਂ ਹੀ ਅ/ਧ 188 ਹਿੰ:ਦੰ: ਤਹਿਤ 2 ਮੁਕੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬੂ ਕਰਕੇ 600 ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕੀਤੀ ਗਈ ਹੈ।ਦਰਜ ਕੀਤੇ ਮੁਕੱਦਮਿਆਂ ਦੀ ਅਗਲੀ ਤਫਤੀਸ ਅਮਲ ਵਿੱਚ ਲਿਆਦੀ ਜਾ ਰਹੀ ਹੈ।
ਇਸ ਦੇ ਨਾਲ-ਨਾਲ ਐਂਟੀ-ਡਰੱਗ ਅਵੇਰਨੈਂਸ ਸੈਮੀਨਾਰ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਜਿਹਾ ਹੈ।ਲੋਕਾਂ ਨੂੰ ਨਸ਼ਿਆਂ ਖਿਲਾਫ ਨਸ਼ੇ ਕਰਨ ਦੇ ਆਦੀ ਵਿਅਕਤੀਆ ਨੂੰ ਜਾਗਰੂਕ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।ਜਿਲ੍ਹਾ ਅੰਦਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮਾਨਸਾ ਪੁਲਿਸ ਨੇ ਪਬਲਿਕ ਪਾਸੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ।ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।ਨਸ਼ਿਆਂ ਦੇ ਖਾਤਮੇ ਲਈ ਮਾਨਸਾ ਪੁਲਿਸ ਵੱਲੋਂ ਜਾਰੀ ਕੀਤਾ ਹੈਲਪਲਾਈਨ ਨੰਬਰ 97801-25100

