Visitor : Visitor

ਕੋਰਟ ਕੰਪਲੈਕਸ, ਬੱਚਤ ਭਵਨ ਅਤੇ ਬਿਜਲੀ ਬੋਰਡ ਵਿੱਚ ਡੇਂਗੂ ਦਾ ਲਾਰਵਾ ਚੈੱਕ ਕੀਤਾ

ਸੰਜੀਵ ਜਿੰਦਲ  ਮਾਨਸਾ, 18 ਅਗਸਤ  2023 : ਸਿਵਲ ਸਰਜਨ ਮਾਨਸਾ ਡਾ. ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਖਿਆਲਾਂ ਕਲਾਂ ਡਾ.ਹਰਦੀਪ ਸ਼ਰਮਾ ਦੀ ਰਹਿਨੁਮਾਈ ਹੇਠ ਸਰਕਾਰੀ ਅਦਾਰੇ ਜਿਵੇਂ ਕੋਰਟ ਕੰਪਲੈਕਸ, ਬੱਚਤ ਭਵਨ, ਬਿਜਲੀ ਬੋਰਡ ਅਤੇ ਵੱਖ ਵੱਖ ਪ੍ਰਾਈਵੇਟ ਅਦਾਰਿਆਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਕੋਰਟ ਕੰਪਲੈਕਸ ਦੇ ਵਾਟਰ ਕੂਲਰ, ਟੈਂਕੀਆਂ, ਅਤੇ ਗਮਲਿਆਂ ਵਿਚ…

ਸੰਜੀਵ ਜਿੰਦਲ 

ਮਾਨਸਾ, 18 ਅਗਸਤ  2023 : ਸਿਵਲ ਸਰਜਨ ਮਾਨਸਾ ਡਾ. ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਖਿਆਲਾਂ ਕਲਾਂ ਡਾ.ਹਰਦੀਪ ਸ਼ਰਮਾ ਦੀ ਰਹਿਨੁਮਾਈ ਹੇਠ ਸਰਕਾਰੀ ਅਦਾਰੇ ਜਿਵੇਂ ਕੋਰਟ ਕੰਪਲੈਕਸ, ਬੱਚਤ ਭਵਨ, ਬਿਜਲੀ ਬੋਰਡ ਅਤੇ ਵੱਖ ਵੱਖ ਪ੍ਰਾਈਵੇਟ ਅਦਾਰਿਆਂ ਦੀ ਚੈਕਿੰਗ ਕੀਤੀ ਗਈ।

ਜਿਸ ਦੌਰਾਨ ਕੋਰਟ ਕੰਪਲੈਕਸ ਦੇ ਵਾਟਰ ਕੂਲਰ, ਟੈਂਕੀਆਂ, ਅਤੇ ਗਮਲਿਆਂ ਵਿਚ ਲਾਰਵਾ ਮਿਲਿਆ। ਹਰ ਸ਼ੁਕਰਵਾਰ -ਡੇਂਗੂ ਤੇ ਵਾਰ ਤਹਿਤ ਡੇਂਗੂ ਅਤੇ ਮਲੇਰੀਆ ਬਾਰੇ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਸਿਹਤ ਕਰਮਚਾਰੀ ਮਲਕੀਤ ਸਿੰਘ, ਕ੍ਰਿਸ਼ਨ ਕੁਮਾਰ ਨੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੂਲਰ, ਫਰਿੱਜਾਂ ਦੀਆਂ ਟ੍ਰੇਆਂ, ਪਾਣੀ ਦੀਆਂ ਟੈਂਕੀਆਂ ਅਤੇ ਗਮਲੇ ਆਦਿ ਵਿੱਚ ਪਾਣੀ ਨਾ ਖੜਨ ਦਿੱਤਾ ਜਾਵੇ ਇਸ ਨਾਲ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕਦਾ ਹੈ। ਹਰ ਸ਼ੁਕਰਵਾਰ ਨੂੰ ਡਰਾਈ ਡੇ ਮਨਾਇਆ ਜਾਂਦਾ ਹੈ। ਡੇਂਗੂ ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ । ਡੇਂਗੂ ਬੁਖਾਰ ਏਡੀਜ਼ ਅਜਿਪਟੀ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਡੇਂਗੂ ਬੁਖਾਰ ਦੇ ਲੱਛਣ ਜਿਵੇਂ ਤੇਜ਼ ਬੁਖਾਰ ਤੇਜ਼ ਸਿਰ ਦਰਦ, ਉਲਟੀ ਆਉਣਾ, ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਅਤੇ ਨੱਕ, ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਇਸ ਦੇ ਲੱਛਣ ਹਨ। ਬੁਖਾਰ ਹੋਣ ਤੇ ਖੂਨ ਦੀ ਜਾਂਚ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਕਰਵਾਉਣੀ ਚਾਹੀਦੀ ਹੈ।

ਇਸ ਮੌਕੇ ਬ੍ਰੀਡਇੰਗ ਚੈਕਰ ਜਤਿੰਦਰ ਸਿੰਘ, ਸੰਦੀਪ ਸਿੰਘ, ਅਮਨਦੀਪ ਸਿੰਘ, ਹਰਪੀਤ ਸਿੰਘ, ਧੀਰਜ ਕੁਮਾਰ,ਪ੍ਰੀਤ ਅਤੇ ਨਿਰਮਲ ਸਿੰਘ ਹਾਜ਼ਰ ਸਨ ।

Leave a Reply

Your email address will not be published. Required fields are marked *

Visitor : Visitor