ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 19 ਅਗਸਤ 2023 : ਕਾਂਗਰਸ ਪਾਰਟੀ ਵੱਲੋਂ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਭਾਜਪਾ ਦੇ ਹੱਕ ‘ਚ ਝੰਡਾ ਚੁੱਕਣ ਦੇ ਨਾਲ-ਨਾਲ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਇਲਜ਼ਾਮ ਲਗਾਏ ਗਏ ਹਨ। ਪਾਰਟੀ ਸੂਤਰਾਂ ਦਾ ਮੰਨਣਾ ਹੈ ਕਿ ਇਸ ਕਾਰਨ ਕਾਂਗਰਸ ਪਾਰਟੀ ਦੀ ਸਾਖ ਨੂੰ ਵੱਡੇ ਪੱਧਰ ‘ਤੇ ਖੋਰਾ ਲੱਗ ਰਿਹਾ ਸੀ।ਇਨ੍ਹਾਂ ਹਾਲਾਤਾਂ ਦੇ ਮੱਦੇਨਜਰ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ।


