ਬਿਊਰੋ, ਪ੍ਰਾਈਮ ਪੋਸਟ ਪੰਜਾਬ
ਬਰਨਾਲਾ: ਬਰਨਾਲਾ ਦੇ ਕਸਬਾ ਭਦੌੜ ‘ਚ 27 ਸਾਲਾ ਨੌਜਵਾਨ ਦੀ ਚਿੱਟੇ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ । ਮ੍ਰਿਤਕ ਭਦੌੜ ਦਾ ਰਹਿਣ ਵਾਲਾ ਸੀ। ਉਹ ਪਿਛਲੇ ਕੁਝ ਸਮੇਂ ਤੋਂ ਨਸ਼ੇ ਦਾ ਆਦੀ ਹੋ ਗਿਆ ਸੀ। ਉਸ ਦੇ ਘਰ ਤੋਂ ਕੁਝ ਕਿਲੋਮੀਟਰ ਦੂਰ ਰਜਵਾਹਾ ਨੇੜੇ ਉਹ ਬੇਹੋਸ਼ ਪਿਆ ਸੀ।
ਜਦੋਂ ਤੱਕ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਹਿਚਾਣ ਬਲਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਹਰਦੀਪ ਸਿੰਘ ਨੇ ਦਸਿਆ ਕਿ ਉਸ ਦਾ ਭਰਾ ਬਲਜੀਤ ਨਸ਼ੇ ਦਾ ਆਦੀ ਹੋ ਗਿਆ ਸੀ। ਉਹ ਦੇਰ ਸ਼ਾਮ ਘਰੋਂ ਨਿਕਲਿਆ ਸੀ ਅਤੇ ਜਦੋਂ ਉਹ ਵਾਪਸ ਨਾ ਆਇਆ ਤਾਂ ਅਸੀਂ ਉਸ ਦੀ ਤਲਾਸ਼ ਕੀਤੀ ਤਾਂ ਉਹ ਬੈੱਡ ਕੋਲ ਪਿਆ ਮਿਲਿਆ।

ਇਲਾਜ ਕਰ ਰਹੇ ਫਾਰਮਾਸਿਸਟ ਨੇ ਇਹ ਵੀ ਦਸਿਆ ਕਿ ਇਹ ਓਵਰਡੋਜ਼ ਦਾ ਮਾਮਲਾ ਜਾਪਦਾ ਹੈ। SHO ਭਦੌੜ ਜਗਦੇਵ ਸਿੰਘ ਨੇ ਕਿਹਾ ਕਿ ਪਰਿਵਾਰਕ ਮੈਂਬਰ ਜੋ ਵੀ ਬਿਆਨ ਦੇਣਗੇ, ਉਹ ਜਾਂਚ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕਰਨਗੇ।

