Visitor : Visitor
,

ਦੋ ਬੱਚਿਆਂ ਦੀ ਮਾਂ ਨੇ ਆਪਣੇ ਮਿੱਤਰ ਨਾਲ ਸਰੋਵਰ ’ਚ ਛਾਲ ਮਾਰੀ, ਔਰਤ ਦੀ ਲਾਸ਼ ਮਿਲੀ ਤੇ ਨੌਜਵਾਨ ਦੀ ਭਾਲ ਜਾਰੀ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਸ੍ਰੀ ਗੋਇੰਦਵਾਲ ਸਾਹਿਬ, 29 ਅਗਸਤ 2023 : ਇਥੋਂ ਕੁੱਝ ਦੂਰੀ ’ਤੇ ਸਥਿਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਦੇ ਸਰੋਵਰ ਵਿੱਚ ਜੋੜੇ ਨੇ ਛਾਲ ਮਾਰ ਦਿੱਤੀ, ਜਿਨ੍ਹਾ ਵਿੱਚੋਂ ਔਰਤ ਦੀ ਲਾਸ਼ ਬਰਾਮਦ ਹੋ ਗਈ ਹੈ। ਫਿਲਹਾਲ ਲੜਕੇ ਦੀ ਭਾਲ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਛਾਲ ਮਾਰਨ ਵਾਲੇ ਨੌਜਵਾਨ ਦੀ ਪਛਾਣ ਜਗਜੀਤ ਸਿੰਘ (25)…

ਬਿਊਰੋ, ਪ੍ਰਾਈਮ ਪੋਸਟ ਪੰਜਾਬ

ਸ੍ਰੀ ਗੋਇੰਦਵਾਲ ਸਾਹਿਬ, 29 ਅਗਸਤ 2023 : ਇਥੋਂ ਕੁੱਝ ਦੂਰੀ ’ਤੇ ਸਥਿਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਦੇ ਸਰੋਵਰ ਵਿੱਚ ਜੋੜੇ ਨੇ ਛਾਲ ਮਾਰ ਦਿੱਤੀ, ਜਿਨ੍ਹਾ ਵਿੱਚੋਂ ਔਰਤ ਦੀ ਲਾਸ਼ ਬਰਾਮਦ ਹੋ ਗਈ ਹੈ। ਫਿਲਹਾਲ ਲੜਕੇ ਦੀ ਭਾਲ ਜਾਰੀ ਹੈ।

ਮਿਲੀ ਜਾਣਕਾਰੀ ਅਨੁਸਾਰ ਛਾਲ ਮਾਰਨ ਵਾਲੇ ਨੌਜਵਾਨ ਦੀ ਪਛਾਣ ਜਗਜੀਤ ਸਿੰਘ (25) ਪੁੱਤਰ ਜਸਵੰਤ ਸਿੰਘ ਵਾਸੀ ਖਡੂਰ ਸਾਹਿਬ ਅਤੇ ਔਰਤ ਦੀ ਪਛਾਣ ਗੁਰਪ੍ਰੀਤ ਕੌਰ (35) ਵਜੋਂ ਹੋਈ ਹੈ। ਜਗਜੀਤ ਸਿੰਘ ਦੇ ਰਿਸ਼ਤੇਦਾਰ ਬਲਬੀਰ ਸਿੰਘ ਨੇ ਆਖਿਆ ਕਿ ਨੌਜਵਾਨ ਦੇ ਗੁਆਂਢ ਰਹਿੰਦੀ ਦੋ ਬੱਚਿਆਂ ਦੀ ਮਾਂ ਗੁਰਪ੍ਰੀਤ ਕੌਰ ਨਾਲ ਸਬੰਧ ਸਨ ਅਤੇ ਦੋਵੇਂ ਵਿਆਹ ਕਰਵਾਉਣਾ ਚਾਹੁੰਦੇ ਸਨ ਪਰ ਪਰਿਵਾਰਕ ਮੈਂਬਰ ਤਿਆਰ ਨਹੀਂ ਸਨ। ਇਸ ਕਾਰਨ ਦੋਨਾਂ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ।

ਜਗਜੀਤ ਸਿੰਘ ਵੱਲੋਂ ਉਸ ਨੂੰ ਛਾਲ ਮਾਰਨ ਤੋਂ ਪਹਿਲਾਂ ਇਸ ਦੀ ਸੂਚਨਾ ਦਿੱਤੀ ਤੇ ਉਹ ਤੁਰੰਤ ਹੀ ਖਡੂਰ ਸਾਹਿਬ ਤੋਂ ਗੁਰਦੁਆਰਾ ਦਮਦਮਾ ਸਾਹਿਬ ਵੱਲ ਆ ਗਏ ਪਰ ਉਨ੍ਹਾਂ ਦੇ ਪੁੱਜਣ ਤੋਂ ਪਹਿਲਾਂ ਦੋਨਾਂ ਨੇ ਸਰੋਵਰ ਵਿਚ ਛਾਲ ਮਾਰ ਦਿੱਤੀ ਸੀ। ਸਰੋਵਰ ’ਚ ਛਾਲ ਮਾਰਨ ਵਾਲੀ ਗੁਰਪ੍ਰੀਤ ਕੌਰ ਦਾ ਪਤੀ ਨਿਰਮਲ ਸਿੰਘ ਰਾਜ ਮਿਸਤਰੀ ਹੈ ਤੇ ਜਗਜੀਤ ਸਿੰਘ ਚਾਰ ਭੈਣਾਂ ਦਾ ਇਕਲੌਤਾ ਭਰਾ ਹੈ।

Leave a Reply

Your email address will not be published. Required fields are marked *

Visitor : Visitor