ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 31 ਅਗਸਤ 2023 : ਪਟਵਾਰ ਯੂਨੀਅਨ ਨੇ ESMA ਖਿਲਾਫ਼ ਹਾਈ ਕੋਰਟ ਜਾਣ ਦਾ ਐਲਾਨ ਕੀਤਾ ਹੈ। ਅੱਜ ਚੰਡੀਗੜ੍ਹ ਵਿੱਚ ਪਟਵਾਰ ਯੂਨੀਅਨ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਯੂਨੀਅਨ ਨੇ ਕਲਮ ਛੋੜ ਹੜਤਾਲ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਅਸੀਂ ਕਲਮ ਛੋੜ ਹੜਤਾਲ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ESMA ਦਾ ਬਦਲਾਅ ਦੇਖਿਆ। ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਸਾਨੂੰ ਡਰਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ 3000 ਸਰਕਲਾਂ ਵਿੱਚ ਪੈਨ ਡਾਊਨ ਹੜਤਾਲ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਵਾਧੂ ਚਾਰਜ ਵਾਲਾ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ।

