ਸੰਜੀਵ ਜਿੰਦਲ
ਮਾਨਸਾ, 4 ਸਤੰਬਰ 2023 : ਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਦੀਪ ਸ਼ਰਮਾ ਦੀ ਅਗਵਾਈ ਹੇਠ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਅਧੀਨ ਪਿੰਡਾਂ ਵਿੱਚ ਸਤੰਬਰ ਮਹੀਨੇ ਵਿੱਚ ਵਿਸ਼ੇਸ਼ ਮੁਹਿੰਮ ਤਹਿਤ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਕਾਮਨ ਸਰਵਿਸ ਸੈਂਟਰਾਂ ਵਿੱਚ ਬਣਾਏ ਜਾ ਰਹੇ ਹਨ। ਇਸ ਸਬੰਧੀ ਸਿਹਤ ਬਲਾਕ ਖਿਆਲਾ ਕਲਾਂ ਵਿਖੇ ਬਲਾਕ ਅਧੀਨ ਆਸ਼ਾ ਵਰਕਰਾਂ ਦੀ ਮੀਟਿੰਗ ਕਰਕੇ ਲਾਭਪਾਤਰੀਆਂ ਦੇ ਵੱਧ ਤੋਂ ਵੱਧ ਬੀਮਾ ਕਾਰਡ ਬਣਾਉਣ ਦੀ ਹਦਾਇਤ ਦਿੱਤੀ ਗਈ।
ਇਸ ਮੌਕੇ ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਮਾਨਸਾ ਤਹਿਸੀਲ ਅਧੀਨ ਲੱਗਭਗ 70 ਕਾਮਨ ਸਰਵਿਸ ਸੈਂਟਰ ਚੱਲ ਰਹੇ ਹਨ ਜਿਥੇ ਯੋਗ ਲਾਭਪਾਤਰੀ ਆਧਾਰ ਕਾਰਡ ਨਾਲ ਲੈ ਕੇ 30 ਰੁਪਏ ਅਦਾਇਗੀ ਕਰਕੇ ਕਾਰਡ ਬਣਵਾ ਸਕਦਾ ਹੈ। ਇਸ ਲਈ ਹਰ ਯੋਗ ਲਾਭਪਾਤਰੀ ਨੂੰ ਸਿਹਤ ਬੀਮਾ ਕਾਰਡ ਬਣਵਾ ਕੇ ਰੱਖਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਸਿਹਤ ਸਹੂਲਤਾਂ ਜਾਂ ਹਸਪਤਾਲ ਦਾਖਲ ਹੋਣ ਮੌਕੇ ਨਕਦੀ ਰਹਿਤ ਸਹੂਲਤ ਦਾ ਲਾਭ ਮਿਲ ਸਕੇ।
ਜ਼ਿਲ੍ਹਾ ਕੋਆਰਡੀਨੇਟਰ ਨਿਹਾਰਿਕਾ ਅਤੇ ਜ਼ਿਲ੍ਹਾ ਕਮਿਊਨਿਟੀ ਮੋਬਲਾਈਜਰ ਜਗਦੇਵ ਸਿੰਘ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾਂ ਦੇ ਲਾਭਪਾਤਰੀਆਂ ਕਿਸਾਨਾਂ, ਉਸਾਰੀ ਕਿਰਤੀਆਂ, ਨੀਲੇ ਕਾਰਡ ਹੋਲਡਰ ਅਤੇ ਛੋਟੇ ਵਪਾਰੀਆਂ ਨੂੰ ਇਸ ਯੋਜਨਾਂ ਅਧੀਨ ਜ਼ਿਲੇ ਦੇ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਜ਼ਿਲ੍ਹਾ ਮਾਨਸਾ ਵਿੱਚ 10 ਪ੍ਰਾਈਵੇਟ ਹਸਪਤਾਲਾਂ ਵਿੱਚ ਨਕਦੀ ਰਹਿਤ ਇਲਾਜ ਕੀਤਾ ਜਾਂਦਾ ਹੈ ਜਿੰਨਾ ਵਿੱਚ ਦਿਲ ਦੀ ਬੀਮਾਰੀ, ਹੱਡੀਆਂ ਅਤੇ ਜੋੜਾਂ ਦੇ ਮਰੀਜ਼, ਅਪਰੇਸ਼ਨ ਦੀ ਜ਼ਰੂਰਤ ਵਾਲੇ ਮਰੀਜ਼ ਲਾਭਪਾਤਰੀ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਇਨ੍ਹਾਂ ਬੀਮਾਂ ਕਾਰਡਾਂ ਰਾਹੀਂ ਲਾਭਪਾਤਰੀ ਦੇ ਸਾਰੇ ਪਰਿਵਾਰ ਨੂੰ ਪੰਜ ਲੱਖ ਤੱਕ ਦੀ ਮੁਫਤ ਮੈਡੀਕਲ ਇਲਾਜ ਦੀ ਸਹੂਲਤ ਸਾਰੇ ਸਰਕਾਰੀ ਹਸਪਤਾਲ, ਮੈਡੀਕਲ ਕਾਲਜਾਂ ਅਤੇ ਸੁਚੀਬਧ ਪ੍ਰਾਈਵੇਟ ਹਸਪਤਾਲ ਵਿੱਚ ਉਪਲਬਧ ਹੋਵੇਗੀ। ਇਹ ਬੀਮਾ ਸਕੀਮ ਅਧੀਨ ਨਕਦੀ ਰਹਿਤ ਮੁਫਤ ਇਲਾਜ ਹਸਪਤਾਲ ਵਿੱਚ ਦਾਖਲ ਹੋਣ ਤੇ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ । ਮੁੱਖ ਮੰਤਰੀ ਸਿਹਤ ਬੀਮਾ ਯੋਜਨਾਂ ਦੇ ਕਾਰਡ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਅਤੇ ਭੀਖੀ ਵਿਖੇ ਵੀ ਹਰ ਰੋਜ਼ ਬਣਾਏ ਜਾਂਦੇ ਹਨ।ਇਸ ਯੋਜਨਾ ਸੰਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਜਾਂ ਜਾਣਕਾਰੀ ਲਈ ਮੈਡੀਕਲ ਹੈਲਪ ਲਾਈਨ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।

