Visitor : Visitor

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 6 ਸਤੰਬਰ ਨੂੰ ਲੱਗੇਗਾ 

ਸੰਜੀਵ ਜਿੰਦਲ  ਮਾਨਸਾ, 5 ਸਤੰਬਰ 2023 :ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 06 ਸਤੰਬਰ, 2023 ਦਿਨ ਬੁੱਧਵਾਰ ਨੂੰ ‘ਫਿਊਜ਼ਨ ਮਾਈਕਰੋ ਫਾਇਨਾਂਸ ਕੰਪਨੀ’ (Fusion Micro Finance Company) ਵੱਲੋਂ ਰਿਲੇਸ਼ਨਸ਼ਿਪ ਅਫ਼ਸਰਾਂ ਅਤੇ ਐਜਾਈਲ ਹਰਬਲ ਪ੍ਰਾਈਵੇਟ ਲਿਮਟਡ (AGILE HERBAL PRIVATE LIMITED) ਵੱਲੋਂ ਕਸਟਮਰ ਐਗਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ…

ਸੰਜੀਵ ਜਿੰਦਲ 

ਮਾਨਸਾ, 5 ਸਤੰਬਰ 2023 :ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 06 ਸਤੰਬਰ, 2023 ਦਿਨ ਬੁੱਧਵਾਰ ਨੂੰ ‘ਫਿਊਜ਼ਨ ਮਾਈਕਰੋ ਫਾਇਨਾਂਸ ਕੰਪਨੀ’ (Fusion Micro Finance Company) ਵੱਲੋਂ ਰਿਲੇਸ਼ਨਸ਼ਿਪ ਅਫ਼ਸਰਾਂ ਅਤੇ ਐਜਾਈਲ ਹਰਬਲ ਪ੍ਰਾਈਵੇਟ ਲਿਮਟਡ (AGILE HERBAL PRIVATE LIMITED) ਵੱਲੋਂ ਕਸਟਮਰ ਐਗਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 30 (ਲੜਕੀਆਂ ਲਈ ਸਿਰਫ 18 ਤੋਂ 26) ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੇਵਾ ਕੇਂਦਰ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।

ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 14000/- ਰੁਪਏ ਤੋਂ 20000/- ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ।  ਅਸਾਮੀਆਂ ਦੀ ਗਿਣਤੀ 100 ਹੈ।  ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Visitor : Visitor