9 ਗ੍ਰਾਮ ਹੈਰੋਇਨ(ਚਿੱਟਾ),9 ਕਿਲੋ 200 ਗ੍ਰਾਮ ਭੁੱਕੀ ਚੂਰਾ ਪੋਸਤ, 350 ਨਸ਼ੀਲੀਆਂ ਗੋਲੀਆਂ ਅਤੇ 315 ਸਿਗਨੇਚਰ ਕੈਪਸੂਲ ਕੀਤੇ ਬਰਾਮਦ
ਆਬਕਾਰੀ ਐਕਟ ਤਹਿਤ 600 ਬੋਤਲਾਂ ਸ਼ਰਾਬ ਮਾਰਕਾ ਸੌਂਫ ਰਸ (ਚੰਡੀਗੜ੍ਹ ) ਕੀਤੀ ਬਰਾਮਦ
ਐਂਟੀ-ਡਰੱਗ ਅਵੇਰਨੈਂਸ ਸੈਮੀਨਾਰ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ : SSP
ਸੰਜੀਵ ਜਿੰਦਲ
ਮਾਨਸਾ, 6 ਸਤੰਬਰ 2023 : ਐਸ.ਐਸ.ਪੀ ਮਾਨਸਾ ਡਾ. ਨਾਨਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸੁਰਿੰਦਰਪਾਲ ਸਿੰਘ ਪਰਮਾਰ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ
ਸਪੈਸ਼ਲ ਕਾਰਡਨ ਐਂਡ ਸਰਚ ਅਪਰੇਸ਼ਨ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸ ਤਹਿਤ ਜਿਲ੍ਹਾਂ ਮਾਨਸਾ ਅੰਦਰ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਤੇ ਅਸਰਦਾਰ ਢੰਗ ਨਾਲ ਸਰਚ ਕੀਤੀ ਜਾ ਰਹੀ ਹੈ।
ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ 5 ਮੁਕੱਦਮੇ ਦਰਜ ਕਰਕੇ 7 ਵਿਅਕਤੀਆਂ ਨੂੰ ਕਾਬੂ ਕਰਕੇ 9 ਗ੍ਰਾਂਮ ਹੈਰੋਇਨ(ਚਿੱਟਾ) ਸਮੇਤ ਡੀਲਕਸ ਮੋਟਰਸਾਈਕਲ ਨੰਬਰੀ PB 50A-9846 ,9 ਕਿਲੋ 200 ਗ੍ਰਾਮ ਭੁੱਕੀ ਚੂਰਾ ਪੋਸਤ,350 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕੀਤੀ ਗਈ ਹੈ।
ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 2 ਵਿਅਕਤੀਆਂ ਨੂੰ ਸਮੇਤ ਸਕੌਡਾ ਕਾਰ ਨੰਬਰੀ CH01A 9985 ਕਾਬੂ ਕਰਕੇ 600 ਬੋਤਲਾਂ ਸ਼ਰਾਬ ਮਾਰਕਾ ਸੌਂਫ ਰਸ (ਚੰਡੀਗੜ੍ਹ)ਦੀ ਬਰਾਮਦਗੀ ਕੀਤੀ ਗਈ ਹੈ।ਇਸੇ ਤਰ੍ਹਾਂ ਹੀ ਅ/ਧ 188 ਹਿੰ:ਦੰ: ਤਹਿਤ 3 ਮੁਕੱਦਮੇ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬੂ ਕਰਕੇ 315 ਸਿਗਨੇਚਰ
ਕੈਪਸੂਲ ਦੀ ਬਰਾਮਦਗੀ ਕੀਤੀ ਗਈ ਹੈ।ਦਰਜ ਕੀਤੇ ਮੁਕੱਦਮਿਆਂ ਦੀ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਨਸ਼ਿਆਂ ਦੇ ਖਾਤਮੇ ਲਈ ਮਾਨਸਾ ਪੁਲਿਸ ਵੱਲੋਂ ਦੇ ਵੱਖ-ਵੱਖ ਥਾਣਿਆਂ ਦੇ ਇਲਾਕੇ ਅੰਦਰ ਐਂਟੀ-ਡਰੱਗ ਸੈਮੀਨਾਰ/ਮੀਟਿੰਗਾਂ ਕਰਕੇ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਗੈਰ-ਕਾਨੂੰਨੀ ਵਰਤੋਂ/ਵਿਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਲਈ ਪੁਲਿਸ ਹੈਲਪਲਾਇਨ ਨੰਬਰ 112, ਹੈਲਪਲਾਈਨ ਨੰਬਰ 181 ,ਮੋਬਾਇਲ ਨੰਬਰ 9780125100 ਅਤੇ ਈਮੇਲ Id – dpo.mns.police@punjab.gov.in ਤੇ ਜਾਂ ਉਹਨਾਂ ਨਾਲ ਨਿੱਜੀ ਤੌਰ ਤੇ ਮਿਲ ਕੇ ਵੀ ਨਸ਼ਿਆਂ ਪ੍ਰਤੀ ਕੋਈ ਵੀ ਇਤਲਾਹ ਜਾਂ ਸੁਝਾਅ ਦੇ ਸਕਦੇ ਹਨ ਅਤੇ ਸੂਚਨਾਂ ਦੇਣ ਵਾਲੇ ਦਾ ਨਾਮ-ਪਤਾ ਗੁਪਤ ਰੱਖਿਆ ਜਾਵੇਗਾ।

