Visitor : Visitor

ਅਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਮੌਤ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਮੋਹਾਲੀ :ਨਗਰ ਕੌਂਸਲ ਡੇਰਾਬਸੀ ਦੇ ਨੇੜਲੇ ਪਿੰਡ ਮਹਿਮਦਪੁਰ ਵਿਖੇ ਇਕ ਕਿਸਾਨ ‘ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਉਸਦੀ ਮੌਤ ਹੋ ਗਈ।ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਆਰੰਭ ਦਿੱਤੀ ਹੈ। ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਏਐੱਸਆਈ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਗਰ ਕੌਂਸਲ ਡੇਰਾਬੱਸੀ ਅਧੀਨ ਪੈਂਦੇ ਪਿੰਡ ਮਹਿਮਦਪੁਰ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਮੋਹਾਲੀ :ਨਗਰ ਕੌਂਸਲ ਡੇਰਾਬਸੀ ਦੇ ਨੇੜਲੇ ਪਿੰਡ ਮਹਿਮਦਪੁਰ ਵਿਖੇ ਇਕ ਕਿਸਾਨ ‘ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਉਸਦੀ ਮੌਤ ਹੋ ਗਈ।ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਆਰੰਭ ਦਿੱਤੀ ਹੈ। ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਏਐੱਸਆਈ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਗਰ ਕੌਂਸਲ ਡੇਰਾਬੱਸੀ ਅਧੀਨ ਪੈਂਦੇ ਪਿੰਡ ਮਹਿਮਦਪੁਰ ਵਿਖੇ ਅੱਜ ਸਵੇਰੇ ਅੱਠ ਵਜੇ ਦੇ ਲੱਗਭਗ ਅਸਮਾਨੀ ਬਿਜਲੀ ਡਿੱਗਣ ਕਾਰਨ ਪਰਮਜੀਤ ਸਿੰਘ ਉਮਰ 44 ਸਾਲ ਪੁੱਤਰ ਕਿਰਪਾਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਖੇਤੀਬਾੜੀ ਦਾ ਕੰਮ ਕਰਦਾ ਸੀ। ਮ੍ਰਿਤਕ ਅੱਜ ਸਵੇਰੇ ਪਏ ਮੀਂਹ ਦੌਰਾਨ ਖੇਤਾਂ ‘ਚ ਲਾਈ ਝੋਨੇ ਦੀ ਫਸਲ ‘ਚ ਪਾਣੀ ਦੇਖਣ ਗਿਆ ਸੀ।ਸੂਚਨਾ ਮਿਲਣ ‘ਤੇ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਪਹੁੰਚਾਇਆ ਗਿਆ।ਮ੍ਰਿਤਕ ਆਪਣੇ ਪਿੱਛੇ ਪਤਨੀ, ਦੋ ਲੜਕੀਆਂ ਅਤੇ ਲੜਕਾ ਛੱਡ ਗਿਆ ਹੈ।

Leave a Reply

Your email address will not be published. Required fields are marked *

Visitor : Visitor