ਬਿਊਰੋ, ਪ੍ਰਾਈਮ ਪੋਸਟ ਪੰਜਾਬ
ਮੋਗਾ: ਬੀਤੇ ਸੋਮਵਾਰ ਨੂੰ ਜ਼ਿਲ੍ਹਾ ਮੋਗਾ ਦੇ ਬਲਾਕ ਅਜੀਤਵਾਲ ਦੇ ਕਾਂਗਰਸ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਦਾ ਕੁਝ ਅਣਪਛਾਤੇ ਹਮਲਾਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਅਰਸ਼ ਡੱਲਾ ਵੱਲੋਂ ਫ਼ੇਸਬੁੱਕ ਤੇ ਪੋਸਟ ਪਾ ਕੇ ਲਈ ਗਈ ਸੀ। ਹੁਣ ਇਸ ਮਾਮਲੇ ਵਿਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਹੱਥ ਲੱਗੀ ਹੈ।
ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੋਲੀਆਂ ਚਲਾਉਣ ਵਾਲੇ ਸ਼ੂਟਰ ਅਜੇ ਵੀ ਫ਼ਰਾਰ ਹਨ। ਪੁਲਿਸ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਮਾਰ ਰਹੀ ਹੈ। ਫੜ੍ਹੇ ਗਏ 4 ਮੁਲਜ਼ਮਾਂ ਵਿਚੋਂ 3 ਡੱਲਾ ਪਿੰਡ ਦੇ ਰਹਿਣ ਵਾਲੇ ਹਨ।

