ਵਧੇਰੇ ਜਾਣਕਾਰੀ ਵੈਬਸਾਈਟ petrolpumpdealerchayan.in ’ਤੇ
ਪ੍ਰਾਪਤ ਕੀਤੀ ਜਾ ਸਕਦੀ ਹੈ
ਸੰਜੀਵ ਜਿੰਦਲ
ਮਾਨਸਾ, 20 ਸਤੰਬਰ 2023 :ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਮਾਨਸਾ ਸ੍ਰੀ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਪੰਜਾਬ ਰਾਜ ਵਿਚ ਰਿਟੇਲ ਆਊਟਲੈਟ ਡੀਲਰ ਦੀ ਚੋਣ ਲਈ ਇਸ਼ਤਿਹਾਰ ਦਿੱਤਾ ਗਿਆ ਹੈ, ਜਿਸ ਵਿਚ ਮਾਨਸਾ ਜ਼ਿਲ੍ਹੇ ਦੀਆਂ ਲੋਕੇਸ਼ਨਜ ਵੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਇਜ਼ ਲੋਕੇਸ਼ਨ, ਕੈਟੇਗਰੀ, ਅਪਲਾਈ ਕਰਨ ਦੀ ਆਖਰੀ ਮਿਤੀ ਅਤੇ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ petrolpumpdealerchayan.in ਵੈਬਸਾਈਟ ’ਤੇ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਡੀਲਰਸ਼ਿਪ ਲੈਣ ਦੇ ਚਾਹਵਾਨ ਮਿਥੀ ਮਿਤੀ ਤੱਕ ਅਪਲਾਈ ਕਰ ਸਕਦੇ ਹਨ।

