ਵਿਦਿਆਰਥੀ 31 ਅਕਤੂਬਰ ਤੱਕ ਆਨਲਾਈਨ ਪੋਰਟਲ ’ਤੇ ਭਰ ਸਕਦੇ ਹਨ ਫਾਰਮ
ਸੰਜੀਵ ਜਿੰਦਲ
ਮਾਨਸਾ, 20 ਸਤੰਬਰ 2023 : ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈ ਕੇ ਮਾਨਸਾ ਵਿਖੇ ਸੈਸ਼ਨ 2024-25 ਲਈ ਨੌਵੀਂ ਅਤੇ ਗਿਆਰਵੀਂ ਜਮਾਤ ਵਿਚ ਖਾਲੀ ਪਈਆਂ ਸੀਟਾਂ ’ਤੇ ਦਾਖਲੇ ਲਈ 10 ਫ਼ਰਵਰੀ 2024 ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ 31 ਅਕਤੂਬਰ 2023 ਤੱਕ ਦਾਖਲਾ ਫਾਰਮ ਭਰੇ ਜਾ ਸਕਦੇ ਹਨ। ਇਹ ਜਾਣਕਾਰੀ ਉਪ ਪ੍ਰਿੰਸੀਪਲ ਸ੍ਰੀਮਤੀ ਮੀਨਾ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਹ ਦਾਖਲਾ ਫਾਰਮ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈੱਬਸਾਈਟ ’ਤੇ ਜਾ ਕੇ ਮੁਫ਼ਤ ਭਰੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਮਾਤ ਨੌਵੀਂ ਲਈ ਫਾਰਮ ਭਰਨ ਦਾ ਚਾਹਵਾਨ ਵਿਦਿਆਰਥੀ ਜ਼ਿਲ੍ਹਾ ਮਾਨਸਾ ਦਾ ਪੱਕਾ ਵਸਨੀਕ ਹੋਵੇ ਅਤੇ ਮਾਨਸਾ ਜ਼ਿਲ੍ਹੇ ਦੇ ਨਾਲ ਸਬੰਧਤ ਕਿਸੇ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿਚ ਸਾਲ 2023 ਦੌਰਾਨ ਅੱਠਵੀਂ ਜਮਾਤ ਵਿਚ ਪੜ੍ਹਦਾ ਹੋਵੇ। ਵਿਦਿਆਰਥੀ ਦੀ ਜਨਮ ਮਿਤੀ 01 ਮਈ 2009 ਤੋਂ 31 ਜੁਲਾਈ 2011 ( ਦੋਨੋਂ ਮਿਤੀਆਂ ਸ਼ਾਮਲ ਕਰਕੇ) ਦੇ ਵਿਚਕਾਰ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਜਮਾਤ ਗਿਆਰ੍ਹਵੀਂ ਲਈ ਫਾਰਮ ਭਰਨ ਦਾ ਚਾਹਵਾਨ ਵਿਦਿਆਰਥੀ ਜ਼ਿਲ੍ਹਾ ਮਾਨਸਾ ਦਾ ਪੱਕਾ ਵਸਨੀਕ ਹੋਵੇ ਅਤੇ ਮਾਨਸਾ ਜ਼ਿਲ੍ਹੇ ਦੇ ਨਾਲ਼ ਸਬੰਧਤ ਕਿਸੇ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿਚ ਸਾਲ 2023-24( ਅਪ੍ਰੈਲ 2023 ਤੋਂ ਮਾਰਚ -2024) ਦੌਰਾਨ ਜਮਾਤ ਦਸਵੀਂ ਵਿਚ ਪੜ੍ਹਦਾ ਹੋਵੇ ਅਤੇ ਉਸਦੀ ਦੀ ਜਨਮ ਮਿਤੀ 01.06.2007 ਤੋਂ 31.07.2009 ਦੇ ਵਿਚਕਾਰ ਦੋਨੋਂ ਮਿਤੀਆਂ ਸ਼ਾਮਲ) ਹੋਣੀ ਚਾਹੀਦੀ ਹੈ। ਨੌਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਲਈ ਪੋਰਟਲ cbseitms.nic.in2023/nvsix ਅਤੇ ਗਿਆਰ੍ਹਵੀਂ ਜਮਾਤ ਲਈ cbseitms.nic.in2023/nvsxi-11 ਪੋਰਟਲ ’ਤੇ ਆਨਲਾਈਨ ਫਾਰਮ ਭਰੇ ਜਾ ਸਕਦੇ ਹਨ। ਦਾਖਲਾ ਪ੍ਰੀਖਿਆ 10 ਫਰਵਰੀ 2024 ਨੂੰ ਹੋਵੇਗੀ। ਵਧੇਰੇ ਜਾਣਕਾਰੀ ਲਈ ਜਵਾਹਰ ਨਵੋਦਿਆ ਫਫੜੇ ਭਾਈ ਕੇ (ਮਾਨਸਾ) ਵਿਖੇ ਜਾਂ ਦਫ਼ਤਰ ਦੇ ਮੋਬਾਇਲ ਨੰਬਰ 94785-47460 ਅਤੇ 98780-85025 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

