ਬਿਊਰੋ, ਪ੍ਰਾਈਮ ਪੋਸਟ ਪੰਜਾਬ
Punjab Police Operation against Gangster Goldy Brar News: ਗੋਲਡੀ ਬਰਾੜ ਦੇ ਕਰੀਬੀ ਗੈਂਗਸਟਰਾਂ ਨੂੰ ਫੜਨ ਲਈ ਪੰਜਾਬ ਪੁਲਿਸ ਵੱਲੋਂ ਇੱਕ ਵੱਡੇ ਆਪਰੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਪੰਜਾਬ ਪੁਲਿਸ ਵੱਲੋਂ ਸਵੇਰੇ 7 ਵਜੇ ਤੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਇਹ ਆਪ੍ਰੇਸ਼ਨ ਦੁਪਹਿਰ 2 ਵਜੇ ਤੱਕ ਜਾਰੀ ਰਹੇਗਾ।
ਇਸ ਆਪਰੇਸ਼ਨ ਦੇ ਤਹਿਤ ਸਾਰੇ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ ਅਤੇ ਨਾਲ ਹੀ ਸ਼ੱਕੀ ਵਿਅਕਤੀਆਂ ਨੂੰ ਫੜਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਸ਼ਾਮ 5 ਵਜੇ ਏਡੀਜੀਪੀ ਨੂੰ ਰਿਪੋਰਟ ਸੌਂਪੀ ਜਾਵੇਗੀ।

