ਪਿੰਡ ਠੂਠਿਆਂਵਾਲੀ, ਖੋਖਰ ਖੁਰਦ, ਖਿੱਲਣ,ਜੱਸੜਵਾਲ ਅਤੇ ਹੋਡਲਾ ਕਲਾਂ ਵਿਖੇ
ਕਿਸਾਨ ਜਾਗਰੂਕਤਾ ਕੈਂਪਾਂ ਦਾ ਆਯੋਜਨ
ਸੰਜੀਵ ਜਿੰਦਲ Prime Post Punjab)
ਮਾਨਸਾ, 21 ਸਤੰਬਰ 2023 : SDM ਮਾਨਸਾ ਤੇ ਬੁਢਲਾਡਾ ਪ੍ਰਮੋਦ ਸਿੰਗਲਾ ਦੇ ਆਦੇਸ਼ਾਂ ’ਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਸਬ ਡਵੀਜ਼ਨ ਮਾਨਸਾ ਦੇ ਸਮੂਹ ਕਲੱਸਟਰ ਇੰਚਾਰਜ, ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ।
ਖੇਤੀਬਾੜੀ ਅਫਸਰ ਮਾਨਸਾ ਸ੍ਰੀ ਮਨੋਜ਼ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਨ.ਜੀ.ਟੀ.ਡੀ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿੰਡਾਂ ਵਿੱਚ ਕੈਂਪ ਅਤੇ ਬਾਲ ਪੇਟਿੰਗਾਂ ਰਾਂਹੀਂ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਬ ਡਵੀਜਨ ਵਿੱਚ ਉਪਲਬਧ ਮਸ਼ੀਨਰੀ ਜਿਵੇਂ ਸੁਪਰ ਸੀਡਰ,ਬੇਲਰ, ਰੇਕ ਪਿੰਡ ਵਾਇਜ਼ ਮਸ਼ੀਨਾਂ ਦੀਆਂ ਸੂਚੀਆਂ ਜਨਤਕ ਥਾਵਾਂ ’ਤੇ ਚਸਪਾ ਕਰਵਾਈਆਂ ਜਾਣ ਅਤੇ ਸਰਪੰਚ/ਨੰਬਦਾਰਾਂ ਨਾਲ ਵੀ ਸਾਂਝੀਆਂ ਕਰ ਲਈਆਂ ਜਾਣ।
ਉਨ੍ਹਾਂ ਦੱਸਿਆ ਕਿ ਸਾਰੇ ਪਿੰਡਾਂ ਵਿੱਚ ਸ਼ਡਿਊਲ ਅਨੁਸਾਰ ਲਗਾਏ ਜਾ ਰਹੇ ਕੈਂਪਾਂ ਵਿੱਚ ਕਲੱਸਟਰ ਅਫਸਰ ਅਤੇ ਨੋਡਲ ਅਫਸਰ ਵੀ ਹਾਜਿਰ ਰਹਿਣ ਅਤੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਹਾਸਿਲ ਕਰਕੇ ਕਿਸਾਨਾਂ ਨੂੰ ਜਾਗਰੂਕ ਕਰਨ। ਉਨ੍ਹਾਂ ਦੱਸਿਆ ਕਿ ਅੱਜ ਬਲਾਕ ਮਾਨਸਾ ਵਿੱਚ ਪਿੰਡ ਠੂਠਿਆਂਵਾਲੀ, ਖੋਖਰ ਖੁਰਦ, ਖਿੱਲਣ ਅਤੇ ਬਲਾਕ ਭੀਖੀ ਵਿੱਚ ਪਿੰਡ ਜੱਸੜਵਾਲ, ਹੋਡਲਾ ਕਲਾਂ ਅਦਿ ਪਿੰਡਾਂ ਵਿੱਚ ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਲੋਕਾਂ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਭੀਖੀ ਹਰਵਿੰਦਰ ਸਿੰਘ ਅਤੇ ਸਮੂਹ ਖੇਤੀਬਾੜੀ ਵਿਕਾਸ ਅਫਸਰ, ਕਲੱਸਟਰ ਅਫਸਰ ਅਤੇ ਨੋਡਲ ਅਫਸਰ ਮੌਜੂਦ ਸਨ।

