2900 ਨਸ਼ੀਲੀਆਂ ਗੋਲੀਆਂ, 10 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ ਅਤੇ 290 ਸਿਗਨੇਚਰ ਕੈਪਸੂਲ ਕੀਤੇ ਬਰਾਮਦ
ਐਂਟੀ-ਡਰੱਗ ਅਵੇਰਨੈਂਸ ਸੈਮੀਨਾਰ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ : ਜਿਲ੍ਹਾ ਮੁਖੀ ਡਾ: ਨਾਨਕ ਸਿੰਘ
ਸੰਜੀਵ ਜਿੰਦਲ ( Prime Post Punjab)
ਮਾਨਸਾ, 22 ਸਤੰਬਰ 2023 : ਐਸਐਸਪੀ ਮਾਨਸਾ ਡਾ. ਨਾਨਕ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ ਕਾਰਡਨ ਐਂਡ ਸਰਚ ਅਪਰੇਸ਼ਨ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸ ਤਹਿਤ ਜਿਲ੍ਹਾ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਤੇ ਸਰਚ ਕੀਤੀ ਜਾ ਰਹੀ ਹੈ।
ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ 2 ਮੁਕੱਦਮੇ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬੂ ਕਰਕੇ 2900 ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਨੰਬਰੀ PB -13AW0229 ਸਪਲੈਡਰ ਪਲੱਸ ਅਤੇ 10 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਦੀ ਬਰਾਮਦਗੀ ਕੀਤੀ ਗਈ ਹੈੈ।ਇਸੇ ਤਰ੍ਹਾਂ ਹੀ ਅ/ਧ 188 ਹਿੰ:ਦੰ: ਤਹਿਤ 4 ਮੁਕੱਦਮੇ ਦਰਜ ਕਰਕੇ 4 ਵਿਅਕਤੀਆਂ ਨੂੰ ਕਾਬੂ ਕਰਕੇ 290 ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕੀਤੀ ਗਈ ਹੈ।ਦਰਜ ਕੀਤੇ ਮੁਕੱਦਮਿਆਂ ਦੀ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਨਸ਼ਿਆਂ ਦੇ ਖਾਤਮੇ ਲਈ ਮਾਨਸਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੇ ਇਲਾਕੇ ਅੰਦਰ ਐਂਟੀ-ਡਰੱਗ ਸੈਮੀਨਾਰ/ਮੀਟਿੰਗਾਂ ਕਰਕੇ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਗੈਰ-ਕਾਨੂੰਨੀ ਵਰਤੋਂ/ਵਿਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਲਈ ਪੁਲਿਸ ਹੈਲਪਲਾਇਨ ਨੰਬਰ 112, ਹੈਲਪਲਾਈਨ ਨੰਬਰ 181, ਮੋਬਾਇਲ ਨੰਬਰ 9780125100 ਅਤੇ ਈਮੇਲ Id- dpo.mns.police@punjab.gov.in ਤੇ ਜਾਂ ਉਹਨਾਂ ਨਾਲ ਨਿੱਜੀ ਤੌਰ ਪਰ ਮਿਲ ਕੇ ਵੀ ਨਸ਼ਿਆਂ ਪ੍ਰਤੀ ਕੋਈ ਵੀ ਇਤਲਾਹ ਜਾਂ ਸੁਝਾਅ ਦੇ ਸਕਦੇ ਹਨ ਅਤੇ ਸੂਚਨਾਂ ਦੇਣ ਵਾਲੇ ਦਾ ਨਾਮ-ਪਤਾ ਗੁਪਤ ਰੱਖਿਆ ਜਾਵੇਗਾ।

