ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਝੋਨੇ ਦੀ ਫ਼ਸਲ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ ਜਿਸ ਲਈ ਸਰਕਾਰ ਵੱਲੋਂ ਠੋਸ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦੇਵੇਗੀ। ਕਿਸਾਨਾਂ ਦਾ ਹਰ ਅਨਾਜ ਖਰੀਦਿਆ ਜਾਵੇਗਾ।
ਪੰਜਾਬ ਵਿੱਚ ਖਰੀਦ ਕੇਂਦਰਾਂ ਦੀ ਗਿਣਤੀ 1806 ਹੈ। ਇਸ ਦੌਰਾਨ ਝੋਨੇ ਦੀ ਲਵਾਈ ਦਾ ਟੀਚਾ 182 ਲੱਖ ਮੀਟ੍ਰਿਕ ਟਨ ਰੱਖਿਆ ਗਿਆ ਹੈ। ਨਿਸ਼ਚਿਤ ਖਰੀਦ ਰਕਮ 37,625.68 ਕਰੋੜ ਰੁਪਏ ਹੈ।











