ਬਿਊਰੋ, ਪ੍ਰਾਈਮ ਪੋਸਟ ਪੰਜਾਬ
ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਅੱਜ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਭਰਤ ਇੰਦਰ ਸਿੰਘ ਚਾਹਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਵਿਜੀਲੈਂਸ ਵੱਲੋਂ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ, ਜਿਸ ਦੇ ਚੱਲਦਿਆਂ ਵਿਜੀਲੈਂਸ ਦੀ ਟੀਮ ਵੱਲੋਂ ਪਿਛਲੇ ਕਈ ਦਿਨਾਂ ਤੋਂ ਭਰਤ ਇੰਦਰ ਸਿੰਘ ਚਾਹਲ ਦੇ ਘਰ ਅਤੇ ਉਸ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਪਰ ਸਾਬਕਾ ਸਲਾਹਕਾਰ ਚਾਹਲ ਵਿਜੀਲੈਂਸ ਦੇ ਹੱਥ ਨਹੀਂ ਆਇਆ ਤੇ ਬਾਹਰੋ ਬਾਹਰੀ ਹਾਈ ਕੋਰਟ ਤੋਂ ਜ਼ਮਾਨਤ ਲੈ ਲਈ ਹੈ।

