ਬਿਊਰੋ, ਪ੍ਰਾਈਮ ਪੋਸਟ ਪੰਜਾਬ
ਕਥਿਤ ਪਲਾਟ ਘੁਟਾਲੇ ‘ਚ ਫਰਾਰ ਚੱਲ ਰਹੇ ਸਾਬਕਾ ਵਿੱਤ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ‘ਤੇ ਕੋਰਟ ‘ਚ ਹੋਈ ਸੁਣਵਾਈ, ਦੁਪਹਿਰ ਬਾਅਦ ਆ ਸਕਦਾ ਹੈ ਫੈਸਲਾ ਦੀ ਅਗਾਊਂ ਜਮਾਨਤ ਦੀ ਅਰਜੀ ਤੇ ਬੁੱਧਵਾਰ ਨੂੰ ਬਠਿੰਡਾ ਕੋਰਟ ਵਿੱਚ ਸੁਣਵਾਈ ਹੋਈ। ਐਡੀਸ਼ਨਲ ਸੈਸ਼ਨ ਜੱਜ ਜੱਜ ਰਾਜਕੁਮਾਰ ਸਿੰਘਲਾ ਦੀ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਹੈ। ਜਾਣਕਾਰੀ ਮੁਤਾਬਿਕ, ਅੱਜ ਦੁਪਹਿਰ ਬਾਅਦ ਇਸ ਮਾਮਲੇ ਤੇ ਕੋਰਟ ਆਪਣਾ ਫੈਸਲਾ ਸੁਣਾ ਸਕਦੀ ਹੈ।
ਮਨਪ੍ਰੀਤ ਸਿੰਘ ਬਾਦਲ ਨੂੰ ਜੇਕਰ ਅੱਜ ਕੋਰਟ ਤੋਂ ਅਗਾਉਂ ਜ਼ਮਾਨਤ ਨਹੀਂ ਮਿਲਦੀ ਹੈ ਤਾਂ ਵਿਜੀਲੈਂਸ ਉਨ੍ਹਾਂ ਨੂੰ ਭਗੋੜਾ ਕਰਾਰ ਦੇ ਸਕਦੀ ਹੈ। ਫੇਰ ਇਸਤੋਂ ਬਾਅਦ ਉਨ੍ਹਾਂ ਅੱਗੇ ਖੁਦ ਨੂੰ ਵਿਜੀਲੈਂਸ ਸਾਹਮਣੇ ਸਰੰਡਰ ਕਰਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਬਚੇਗਾ।
ਮਨਪ੍ਰੀਤ ਬਾਦਲ ਦੇ ਵਕੀਲ ਨੇ ਦਿੱਤੀ ਜਾਣਕਾਰੀ
ਮਨਪ੍ਰੀਤ ਸਿੰਘ ਬਾਦਲ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਕੋਰਟ ਵਿੱਚ ਹੋਈ ਸੁਣਵਾਈ ਨੂੰ ਲੈ ਕੇ ਮੀਡੀਆ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮਨਪ੍ਰੀਤ ਸਿੰਘ ਬਾਦਲ ਤੇ ਲਗਾਏ ਗਏ ਇਲਜ਼ਾਮ ਬੇਬੁਨਿਆਦ ਹਨ। ਫੋਨ ਕਾਲ ਦੀ ਕੋਈ ਵੀ ਫਰਜ਼ੀ ਡਿਟੇਲ ਬਣਾ ਸਕਦਾ ਹੈ। ਇਸਦੇ ਆਧਾਰ ਤੇ ਕਿਸੇ ਨੂੰ ਮੁਲਜ਼ਮ ਠਹਿਰਾਉਣਾ ਠੀਕ ਨਹੀਂ ਹੈ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਮਨਪ੍ਰੀਤ ਬਾਦਲ ਨੂੰ ਕੋਰਟ ਤੋਂ ਜਰੂਰ ਇਨਸਾਫ ਮਿਲੇਗਾ।
ਦੱਸ ਦੇਈਏ ਕਿ ਬਠਿੰਡਾ ਵਿੱਚ ਇੱਕ ਪਲਾਟ ਦੀ ਖਰੀਦ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੀ ਭਾਲ ਵਿੱਚ 6 ਸੂਬਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲਾਂਕਿ, ਹਾਲੇ ਤੱਕ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ। ਵਿਜੀਲੈਂਸ ਵੱਲੋਂ ਉਨ੍ਹਾਂ ਦੀ ਭਾਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਿਜੀਲੈਂਸ ਨੇ ਮਨਪ੍ਰੀਤ ਬਾਦਲ ਦੀ ਚੰਡੀਗੜ੍ਹ ਰਿਹਾਇਸ਼ ਤੇ ਵੀ ਛਾਪੇਮਾਰੀ ਕੀਤੀ ਜਾ ਚੁੱਕੀ ਹੈ।
ਵਿਜੀਲੈਂਸ ਵਿਭਾਗ ਦੇ ਭਰੋਸੇਮੰਦ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਬਾਦਲ ਦਾ ਫੋਨ ਬੰਦ ਹੈ। ਮਨਪ੍ਰੀਤ ਬਾਦਲ ਵਾਟਸਐੱਪ ਦੇ ਜਰੀਏ ਆਪਣੇ ਸਾਥੀਆਂ ਨਾਲ ਗੱਲਬਾਤ ਕਰ ਰਹੇ ਹਨ। ਇੱਥੇ ਹੀ ਵੀ ਦੱਸਣਯੋਗ ਹੈ ਕਿ ਮਨਪ੍ਰੀਤ ਬਾਦਲ ਦੀ ਆਖਰੀ ਲੋਕੇਸ਼ਨ ਦਿੱਲੀ ਹੀ ਸੀ। ਵਿਜੀਲੈਂਸ ਵਿਭਾਗ ਨੇ ਇਸ ਲੌਕੇਸ਼ਨ ਨੂੰ ਟ੍ਰੇਸ ਕਰ ਲਿਆ ਗਿਆ ਸੀ।

