ਸੰਜੀਵ ਜਿੰਦਲ
ਮਾਨਸਾ, 5 ਅਕਤੂਬਰ 2023 : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਅੱਜ ਮਾਨਸਾ ਅਦਾਲਤ ਵਿੱਚ ਹੋਈ। ਇਸ ਵਿੱਚ 25 ਵਿੱਚੋਂ 24 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਸਚਿਨ ਭਿਵਾਨੀ ਨੂੰ ਪੇਸ਼ ਨਹੀਂ ਕੀਤਾ ਗਿਆ। ਦੱਸ ਦੇਈਏ ਕਿ ਅਦਾਲਤ ਨੇ ਸੁਣਵਾਈ ਕਰਦਿਆਂ ਅਗਲੀ ਤਰੀਕ 19 ਅਕਤੂਬਰ ਰੱਖੀ ਹੈ ਅਤੇ ਸਾਰੇ ਦੋਸ਼ੀਆਂ ਨੂੰ ਅਗਲੀ ਤਰੀਕ ‘ਤੇ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅਦਾਲਤ ਵਿੱਚ ਪਹੁੰਚ ਕੇ ਵਕੀਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਰੇ ਮੁਲਜ਼ਮਾਂ ਨੂੰ ਪੇਸ਼ ਨਾ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਹਰ ਵਾਰ ਨਿਰਾਸ਼ ਹੋ ਕੇ ਘਰ ਵਾਪਸ ਜਾਣਾ ਪੈਂਦਾ ਹੈ, ਕਿਉਂਕਿ ਸਾਰੇ ਮੁਲਜ਼ਮਾ ਨੂੰ ਪੇਸ਼ ਨਹੀਂ ਕੀਤਾ ਜਾ ਰਿਹਾ। ਇਸਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਸਾਰੇ ਮੁਲਜ਼ਮਾ ਨੂੰ ਜਲਦ ਤੋਂ ਜਲਦ ਪੇਸ਼ ਕੀਤਾ ਜਾਵੇ।

