ਸੰਜੀਵ ਜਿੰਦਲ
ਮਾਨਸਾ, 11 ਅਕਤੂਬਰ 2023 :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ ਮਾਨਸਾ ਦੇ ਕੰਪਲੈਕਸ ਦੇ ਉਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ-ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ ਵੱਲੋਂ ਪ੍ਰਾਪਤ ਪੱਤਰ ਰਾਹੀਂ ਧਿਆਨ ਵਿੱਚ ਆਇਆ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਮੋਬਾਇਲ ਫੋਨ, ਨਸ਼ੀਲੀਆਂ ਦਵਾਈਆਂ/ਪਦਾਰਥ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਬਰਾਮਦ ਹੋਣ ਸਬੰਧੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ।
ਇਸ ਲਈ ਅਜਿਹੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਜੇਲ੍ਹ ਮਾਨਸਾ ਦੇ ਕੰਪਲੈਕਸ ਦੇ ਉਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ-ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ ਜਾਂਦਾ ਹੈ।
ਇਹ ਹੁਕਮ 30 ਨਵੰਬਰ, 2023 ਤੱਕ ਲਾਗੂ ਰਹੇਗਾ।

