ਬਿਊਰੋ, ਪ੍ਰਾਈਮ ਪੋਸਟ ਪੰਜਾਬ
ਅੰਮ੍ਰਿਤਸਰ, 18 ਅਕਤੂਬਰ 2023 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਅੰਮ੍ਰਿਤਸਰ ਪਹੁੰਚੇ। ਇੱਥੇ ਉਨ੍ਹਾਂ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਸ਼ੁਰੂ ਹੋ ਗਈ। ਆਸ਼ਾ-ਅਰਦਾਸ, ਸਹੁੰ ਅਤੇ ਖੇਡ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਅੱਜ 40 ਹਜ਼ਾਰ ਤੋਂ ਵੱਧ ਵਿਦਿਆਰਥੀ ਹਰਿਮੰਦਰ ਸਾਹਿਬ ਦੇ ਪਲਾਜ਼ਾ ਵਿੱਚ ਪੁੱਜੇ। ਪ੍ਰੋਗਰਾਮ ਦੀ ਸ਼ੁਰੂਆਤ ਵਾਕਾਥਨ ਨਾਲ ਹੋਈ।
ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਦਾ ਕਹਿਣਾ ਹੈ ਕਿ ਪ੍ਰੋਗਰਾਮ ਵਿੱਚ 40 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਵਿਅਕਤੀਗਤ ਤੌਰ ’ਤੇ ਅਤੇ ਹਜ਼ਾਰਾਂ ਨੇ ਆਨਲਾਈਨ ਹਿੱਸਾ ਲਿਆ ਹੈ। ਇਸ ਪੂਰੇ ਪ੍ਰੋਗਰਾਮ ਦੀ ਲਾਈਵ ਸਟ੍ਰੀਮਿੰਗ ਲਈ ਪ੍ਰਬੰਧ ਕੀਤੇ ਗਏ ਸਨ।
ਪੁਰਾਣੇ ਸ਼ਹਿਰ ਦੇ ਚਾਰ ਦਰਵਾਜ਼ਿਆਂ ਵਿੱਚੋਂ ਲੰਘਦੇ ਹੋਏ ਵਿਦਿਆਰਥੀਹ ਰਿਮੰਦਰ ਸਾਹਿਬ ਪਹੁੰਚੇ। ਹਰ ਕੋਈ ਨਸ਼ਾ ਮੁਕਤ ਪੰਜਾਬ ਦਾ ਸੁਨੇਹਾ ਦਿੰਦਾ ਹੋਇਆ ਅੱਗੇ ਵਧਿਆ। ਸਾਰੇ ਵਿਦਿਆਰਥੀ ਹਰਿਮੰਦਰ ਸਾਹਿਬ ਵਿਖੇ ਇਕੱਠੇ ਹੋਏ ਅਤੇ ਇੱਥੇ ਅਰਦਾਸ ਕੀਤੀ। ਅਰਦਾਸ ਦੀ ਸਮਾਪਤੀ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਸ਼ਾਦ ਵੰਡਿਆ ਜਾਵੇਗਾ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਅੰਮ੍ਰਿਤਸਰ ਪੁਲਿਸ ਨੇ ਸਹਰ ਸੰਭਵ ਕਦਮ ਚੁੱਕੇ ਗਏ ਹਨ।

