ਸੰਜੀਵ ਜਿੰਦਲ
ਬਠਿੰਡਾ , 29 ਅਕਤੂਬਰ 2023 : ਸ਼ਨਿਚਰਵਾਰ ਸ਼ਾਮ ਨੂੰ ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਵਪਾਰੀ ਹਰਜਿੰਦਰ ਸਿੰਘ ਦੇ ਸ਼ਰੇਆਮ ਹੋਏ ਕਤਲ ਤੋਂ ਬਾਅਦ ਅੱਜ ਬਠਿੰਡਾ ਸ਼ਹਿਰ ਪੂਰੀ ਤਰ੍ਹਾਂ ਬੰਦ ਰਿਹਾ। ਸ਼ਹਿਰ ਦੇ ਵਪਾਰੀ ਵਰਗ ਨੇ ਅੱਜ ਸਵੇਰੇ ਹੀ ਫੌਜੀ ਚੌਕ ‘ਚ ਧਰਨਾ ਲਗਾ ਦਿੱਤਾ।
ਇਸ ਦੌਰਾਨ ਵਪਾਰੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਵਪਾਰੀ ਮੰਗ ਕਰ ਰਹੇ ਸਨ ਕਿ ਹਰਜਿੰਦਰ ਸਿੰਘ ਦੀ ਹੱਤਿਆ ਕਰਨ ਵਾਲੇ ਕਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਤੇ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਨੂੰ ਠੀਕ ਕੀਤਾ ਜਾਵੇ।
ਦੂਜੇ ਪਾਸੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੇ ਸਾਥੀਆਂ ਸਮੇਤ ਦੁਪਹਿਰ 2 ਵਜੇ ਵਪਾਰੀਆਂ ਦੇ ਧਰਨੇ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦੇ ਨਜ਼ਦੀਕੀ ਸਾਥੀ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਹਰਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ।

