ਬਿਊਰੋ, ਪ੍ਰਾਈਮ ਪੋਸਟ ਪੰਜਾਬ
Punjab Stubble Burning News : ਮਾਨਸਾ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਸਾੜੀ ਜਾ ਰਹੀ ਝੋਨੇ ਦੀ ਪਰਾਲੀ ਦੇ ਸੈਟੇਲਾਈਟ ਦੀਆਂ ਰਿਪੋਰਟਾਂ ਅਨੁਸਾਰ 157 ਰਿਪੋਰਟਾਂ ਸਾਹਮਣੇ ਆਈਆਂ ਹਨ ਜਿਸ ਦੇ ਤਹਿਤ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 38 ਕਿਸਾਨਾਂ ਦੇ ਚਲਾਨ ਵੀ ਕੱਟੇ ਗਏ ਹਨ।
ਪੰਜਾਬ ਵਿੱਚ ਇਸ ਵਾਰ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਸਾੜਨ ਦੇ ਅੰਕੜੇ ਬਹੁਤ ਘੱਟ ਸਾਹਮਣੇ ਆਏ ਹਨ ਜੇਕਰ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਾ ਰਹੇ ਹਨ ਤਾਂ ਇਹਨਾਂ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਛੋਟੇ ਕਿਸਾਨ ਹਨ ਪਰ ਉਹਨਾਂ ਕੋਲ ਮਸ਼ੀਨਰੀ ਦਾ ਪ੍ਰਬੰਧ ਨਾ ਹੋਣ ਕਾਰਨ ਮਜਬੂਰੀ ਵੱਸ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ ਹੈ। ਮਾਨਸਾ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਸਾੜੀ ਜਾ ਰਹੀ ਝੋਨੇ ਦੀ ਪਰਾਲੀ ਦੇ ਸੈਟੇਲਾਈਟ ਦੀਆਂ ਰਿਪੋਰਟਾਂ ਅਨੁਸਾਰ 157 ਰਿਪੋਰਟਾਂ ਸਾਹਮਣੇ ਆਈਆਂ ਹਨ ਜਿਸ ਦੇ ਤਹਿਤ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 38 ਕਿਸਾਨਾਂ ਦੇ ਚਲਾਨ ਵੀ ਕੱਟੇ ਗਏ ਹਨ।
ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਸਾੜ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਮਜਬੂਰੀ ਵੱਸ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ ਹੈ ਕਿਉਂਕਿ ਉਹਨਾਂ ਕੋਲ ਇਸ ਪਰਾਲੀ ਨੂੰ ਸਾਂਭ ਸੰਭਾਲ ਕਰਨ ਦਾ ਕੋਈ ਵੀ ਪ੍ਰਬੰਧ ਨਹੀਂ ਇਹਨਾਂ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਛੋਟੇ ਕਿਸਾਨ ਹਨ ਪਰ ਉਹਨਾਂ ਕੋਲ ਮਸ਼ੀਨਰੀ ਜਿਆਦਾ ਨਹੀਂ ਜਿਸ ਕਾਰਨ ਉਹਨਾਂ ਨੂੰ ਮਜਬੂਰੀ ਬੱਸ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ ਹੈ
ਉਹਨਾਂ ਕਿਹਾ ਕਿ ਅੱਗ ਲਾਉਣ ਸਮੇਂ ਉਹ ਖੁਦ ਵੀ ਇਸ ਧੂਏ ਦਾ ਸ਼ਿਕਾਰ ਹੁੰਦੇ ਹਨ ਕਿਉਂਕਿ ਜੇਕਰ ਸਰਕਾਰ ਉਹਨਾਂ ਨੂੰ ਮਸ਼ੀਨਰੀ ਉਪਲਬਧ ਕਰਵਾ ਦੇਵੇ ਤਾਂ ਉਹ ਖੁਦ ਵੀ ਇਸ ਧੂਏ ਦੀ ਮਾਰ ਤੋਂ ਬਚਣਗੇ ਅਤੇ ਆਪਣੇ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਵੀ ਨਹੀਂ ਲਗਾਉਣਗੇ ਉਹਨਾਂ ਇਹ ਵੀ ਕਿਹਾ ਕਿ ਬੇਸ਼ੱਕ ਇਸ ਵਾਰ ਪੰਜਾਬ ਦੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਅੰਕੜੇ ਬਹੁਤ ਘੱਟ ਸਾਹਮਣੇ ਆਏ ਹਨ ਅਤੇ ਕਿਸਾਨ ਖੁਦ ਵੀ ਜਾਗਰੂਕ ਹੋਏ ਹਨ।
ਕਿਉਂਕਿ ਕਿਸਾਨਾਂ ਨੂੰ ਵੀ ਪਤਾ ਹੈ ਕਿ ਪਰਾਲੀ ਨੂੰ ਅੱਗ ਲਾਉਣ ਦੇ ਕਾਰਨ ਹਾਦਸੇ ਹੁੰਦੇ ਹਨ ਵਾਤਾਵਰਨ ਦੂਸ਼ਿਤ ਹੁੰਦਾ ਹੈ ਅਤੇ ਉਨਾਂ ਦੀ ਜਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਪਰ ਛੋਟੇ ਕਿਸਾਨਾਂ ਕੋਲ ਪਰਾਲੀ ਦੀ ਸਾਂਭ ਸੰਭਾਲ ਕਰਨ ਦਾ ਕੋਈ ਠੋਸ ਹੱਲ ਨਾ ਹੋਣ ਕਾਰਨ ਮਜਬੂਰੀ ਬੱਸ ਉਹਨਾਂ ਨੂੰ ਅੱਗ ਲਾਉਣੀ ਪੈ ਰਹੀ ਹੈ ਉਹਨਾਂ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਪਰਾਲੀ ਦੀ ਸਾਂਭ ਸੰਭਾਲ ਦੇ ਲਈ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ।

