ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਲੁਧਿਆਣਾ ਜਾ ਰਹੀ ਡੋਲੀ ਵਾਲੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ । ਕਾਰ ਖੜੇ ਟਰਾਲੇ ਨਾਲ ਟਕਰਾ ਗਈ।
ਜਾਣਕਾਰੀ ਮੁਤਾਬਕ ਲਾੜੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਇਕ ਜ਼ਖਮੀ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਬਰਾਤ ਫਾਜ਼ਿਲਕਾ ਤੋਂ ਲੁਧਿਆਣਾ ਦੇ ਬੱਦੋਵਾਲ ਜਾ ਰਹੀ ਸੀ। ਹਾਦਸਾ ਮੋਗਾ ਦੇ ਅਜੀਤਵਾਲ ਨੇੜੇ ਵਾਪਰਿਆ। ਹਾਦਸੇ ਵਿੱਚ ਲਾੜੇ ਸੁਖਵਿੰਦਰ ਸਿੰਘ, ਅੰਗਰੇਜ਼ ਸਿੰਘ ਅਤੇ ਚਾਰ ਸਾਲਾ ਬੱਚੇ ਅਰਸ਼ਦੀਪ ਦੀ ਮੌਤ ਹੋ ਗਈ।

