ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਮੀਤ ਹੇਅਰ ਨੇ ਮੇਰਠ ‘ਚ ਡਾ. ਗੁਰਵੀਨ ਕੌਰ ਨਾਲ ਲਾਵਾਂ ਲਈਆਂ। ਆਨੰਦ ਕਾਰਜ ਤੇ ਰਿਸੈਪਸ਼ਨ ਲਈ ਸਿਰਫ਼ ਪਰਿਵਾਰਕ ਮੈਂਬਰਾਂ ਤੇ ਕਰੀਬੀਆਂ ਨੂੰ ਹੀ ਸੱਦਾ ਦਿੱਤਾ ਗਿਆ ਸੀ।
ਮੀਤ ਹੇਅਰ ਇਸ ਸਮੇਂ ਜਲ ਸਰੋਤ ਵਿਭਾਗ ਦੇ ਮੰਤਰੀ ਹਨ। ਡਾ. ਗੁਰਵੀਨ ਕੌਰ ਦੇ ਪਿਤਾ ਭੁਪਿੰਦਰ ਸਿੰਘ ਨੂੰ ਭਾਰਤੀ ਓਲੰਪਿਕ ਸੰਘ ਵੱਲੋਂ ਹਾਲ ਹੀ ‘ਚ ਸੰਪੰਨ ਹੋਈਆਂ ਏਸ਼ਿਆਈ ਖੇਡਾਂ ‘ਚ ਬਤੌਰ ਚੀਫ ਭੇਜਿਆ ਗਿਆ ਸੀ। ਭਾਰਤ-ਪਾਕਿ ਵੰਡ ਤੋਂ ਬਾਅਦ ਭੁਪਿੰਦਰ ਸਿੰਘ ਬਾਜਵਾ ਦਾ ਪਰਿਵਾਰ ਭਾਰਤ ਆ ਕੇ ਮੇਰਠ ਵੱਸ ਗਿਆ ਸੀ। ਡਾ. ਗੁਰਵੀਨ ਕੌਰ ਰੇਡੀਓਲੋਜਿਸਟ ਹਨ।

