ਸੰਜੀਵ ਜਿੰਦਲ
ਰਾਮਪੁਰਾ ਫੂਲ : ਲੱਖਾ ਸਿਧਾਣਾ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਉਹ ਸਕੂਲ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ। ਪੁਲਿਸ ਨੇ ਲੱਖਾ ਸਿਧਾਣਾ ਸਣੇ ਪ੍ਰਦਰਸ਼ਨ ਕਰ ਰਹੇ ਕਈ ਲੋਕਾਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਪੁਲਿਸ ਨੇ ਲੱਖੇ ਨੂੰ ਖਿੱਚ ਕੇ ਬੱਸ ‘ਚ ਬਿਠਾਇਆ। ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਰਵਹਿਤਕਾਰੀ ਵਿੱਦਿਆ ਮੰਦਰ ਸਕੂਲ ਰਾਮਪੁਰਾ ਫੂਲ ‘ਚ ਬੱਚਿਆਂ ਨੇ ਪੰਜਾਬੀ ਭਾਸ਼ਾ ਬੋਲਣ ਅਤੇ ਕੜਾ ਪਹਿਨਣ ‘ਤੇ ਪਾਬੰਦੀ ਲਗਾਉਣ ਦੇ ਦੋਸ਼ ਲਗਾਏ ਹਨ। ਇਸ ਮਾਮਲੇ ਨੂੰ ਲੈ ਕੇ ਬੱਚਿਆਂ ਅਤੇ ਮਾਪਿਆਂ ‘ਚ ਰੋਸ ਪਾਇਆ ਜਾ ਰਿਹਾ ਹੈ। ਦੋਸ਼ ਲੱਗ ਰਹੇ ਹਨ ਕਿ ਪ੍ਰਿੰਸੀਪਲ ਅਤੇ ਸਕੂਲ ਪ੍ਰਬੰਧਕ ਕਮੇਟੀ ਸਕੂਲ ਵਿੱਚ ਬੱਚਿਆਂ ਨੂੰ RSS ਦਾ ਪਾਠ ਪੜਾ ਰਹੇ ਹਨ l ਸਕੂਲ ਪ੍ਰਸ਼ਾਸਨ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ।

