ਬਿਊਰੋ, ਪ੍ਰਾਈਮ ਪੋਸਟ ਪੰਜਾਬ
ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇਜਲਾਸ ਦੌਰਾਨ ਵੋਟਿੰਗ ਤੋਂ ਬਾਅਦ ਐੱਸਜੀਪੀਸੀ (SGPC) ਦਾ ਨਵਾਂ ਪ੍ਰਧਾਨ ਚੁਣਿਆ ਜਾਵੇਗਾ। ਇਹ ਇਜਲਾਸ ਅੱਜ ਬੁੱਧਵਾਰ ਨੂੰ 1 ਵਜੇ ਦੇ ਕਰੀਬ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਤੀਜੀ ਵਾਰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਵੀ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਤੇ ਹੁਣ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇਜ਼ਲਾਸ ਦੌਰਾਨ ਵੋਟਿੰਗ ਰਾਹੀ ਪ੍ਰਧਾਨ ਚੁਣਿਆ ਜਾਵੇਗਾ।
ਹੈਟ੍ਰਿਕ ਲਈ ਧਾਮੀ ਦਾ ਦਾਅਵਾ ਮਜ਼ਬੂਤ
ਇਸ ਮੁਕਾਬਲੇ ਵਿੱਚ ਹੁਣ ਤੱਕ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਨੂੰ ਤਾਕਤਵਰ ਦੱਸਿਆ ਜਾ ਰਿਹਾ ਹੈ। ਮੈਂਬਰਾਂ ਦੀ ਵੋਟ ਗਿਣਤੀ ਅਨੁਸਾਰ ਧਾਮੀ ਤੋਂ ਹੈਟ੍ਰਿਕ ਲਗਾਉਣ ਦੀ ਪੂਰੀ ਉਮੀਦ ਹੈ। ਇਸ ਵਾਰ ਬਲਬੀਰ ਸਿੰਘ ਘੁੰਨਸ ਧਾਮੀ ਨੂੰ ਚੁਣੌਤੀ ਦੇਣ ਲਈ ਮੈਦਾਨ ਵਿੱਚ ਹਨ। ਕਿਉਂਕਿ ਬਲਬੀਰ ਸਿੰਘ ਨੂੰ ਵੱਖ-ਵੱਖ ਧੜਿਆਂ ਵੱਲੋਂ ਸਮਰਥਨ ਦਿੱਤਾ ਗਿਆ ਹੈ।
ਪ੍ਰੈੱਸ ਕਾਨਫਰੰਸ ਕਰਕੇ ਬੀਬੀ ਜਗੀਰ ਕੌਰ ਨੇ ਇੱਕ ਅਹਿਮ ਜਾਣਕਾਰੀ ਦਿੱਤੀ। ਜਗੀਰ ਕੌਰ ਨੇ ਕਈ ਜਥੇਬੰਦੀਆਂ ਦੀ ਹਾਜਰੀ ਵਿੱਚ ਬਲਬੀਰ ਸਿੰਘ ਘੁੰਨਸ ਨੂੰ ਉਮੀਦਵਾਰ ਬਣਾਏ ਜਾਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਨੇ ਇਸਦਾ ਰਸਮੀ ਐਲਾਨ ਕੀਤਾ ਸੀ। ਬਲਬੀਰ ਸਿੰਘ ਹਰਜਿੰਦਰ ਸਿੰਘ ਨੂੰ ਪ੍ਰਧਾਨ ਦੀ ਚੋਣ ਵਿੱਚ ਚੁਣੌਤੀ ਦੇਣਗੇ। ਪਰ ਹਾਲਾਂਕਿ ਕਿਆਸਆਰੀਆਂ ਲਗਾਈਆਂ ਜਾ ਰਹੀਆਂ ਹਨ ਕਿ ਇਸ ਵਾਰੀ ਮੁੜ ਹਰਜਿੰਦਰ ਸਿੰਘ ਧਾਮੀ ਹੀ ਐੱਸਜੀਪੀਸੀ ਦੇ ਪ੍ਰਧਾਨ ਬਣ ਸਕਦੇ ਹਨ, ਕਿਉਂਕਿ ਸ਼੍ਰੋਮਣੀ ਅਕਾਲੀ ਦੇ ਕੋਲ ਪ੍ਰਧਾਨ ਦੀ ਚੋਣ ਜਿੱਤਣ ਲਈ ਪੂਰਾ ਸਮਰਥਨ ਹੈ।

