ਬਿਊਰੋ ਪ੍ਰਾਈਮ ਪੋਸਟ ਪੰਜਾਬ
ਤਰਨਤਾਰਨ: ਤਰਨਤਾਰਨ ਤੋਂ ਇੱਕ ਵੱਡੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਤਰਨਤਾਰਨ ‘ਚ ਪੁਲਿਸ ਅਤੇ ਲੁਟੇਰਿਆਂ ਵਿਚਾਲੇ ਮੁਕਾਬਲਾ ਹੋਇਆ ਹੈ, ਜਿਸ ‘ਚ ਪੁਲਿਸ ਨੇ ਇਕ ਲੁਟੇਰੇ ਨੂੰ ਕਾਬੂ ਕਰ ਲਿਆ ਹੈ, ਜਦਕਿ ਦੂਜਾ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਦਰਅਸਲ, ਪਿੱਛਾ ਕਰ ਰਹੀ ਪੁਲਿਸ ‘ਤੇ ਲੁਟੇਰਿਆਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਜਵਾਬੀ ਕਾਰਵਾਈ ਵਿਚ ਪੁਲਿਸ ਨੇ ਇਕ ਲੁਟੇਰੇ ਨੂੰ ਕਾਬੂ ਕਰ ਲਿਆ ਅਤੇ ਇਕ ਫਰਾਰ ਹੋ ਗਿਆ।
ਪੁਲਿਸ ਨੇ ਲੁਟੇਰਿਆਂ ਕੋਲੋਂ ਦੋ ਆਟੋਮੈਟਿਕ ਹਥਿਆਰ ਵੀ ਬਰਾਮਦ ਕੀਤੇ ਹਨ। ਘਟਨਾ ਤਰਨਤਾਰਨ ਦੇ ਪਿੰਡ ਤੁਤਭਾਗਲਾ ਦੀ ਦੱਸੀ ਜਾ ਰਹੀ ਹੈ, ਜਿੱਥੇ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਮੁਕਾਬਲਾ ਹੋਇਆ। ਕਾਰ ਸਵਾਰ ਲੁਟੇਰਿਆਂ ਨੇ ਪਹਿਲਾਂ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ ਅਤੇ ਜ਼ਖਮੀ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿਸ ਤੋਂ ਬਾਅਦ ਲੁਟੇਰਿਆਂ ਨੇ ਪਿੱਛਾ ਕਰ ਰਹੀ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਇਕ ਲੁਟੇਰੇ ਨੂੰ ਕਾਬੂ ਕਰ ਲਿਆ, ਜਦਕਿ ਦੂਜਾ ਮੌਕੇ ਤੋਂ ਫਰਾਰ ਹੋ ਗਿਆ।


