ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ : ਨਿਡਰ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੇ ਡੀ.ਐਸ.ਪੀ ਨੂੰ ਵੀ ਨਹੀਂ ਬਖਸ਼ਿਆ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 46 ਸਥਿਤ DSP ਮੁਕੇਸ਼ ਗੋਇਲ ਦੇ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਇਸ ਦੌਰਾਨ ਚੋਰ 8 ਲੱਖ ਰੁਪਏ ਦੇ ਗਹਿਣੇ ਅਤੇ 2 ਲੱਖ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਡੀ.ਐਸ.ਪੀ ਮੁਕੇਸ਼ ਗੋਇਲ ਆਪਣੇ ਪਰਿਵਾਰ ਸਮੇਤ ਅੰਬਾਲਾ ਸਥਿਤ ਕਿਸੇ ਰਿਸ਼ਤੇਦਾਰ ਦੇ ਘਰ ਵਿਆਹ ਲਈ ਗਏ ਹੋਏ ਸਨ। ਫਿਰ ਚੋਰਾਂ ਨੇ ਉਨ੍ਹਾਂ ਦੇ ਪਿੱਛੋਂ ਚੋਰੀ ਦੀ ਘਟਨਾ ਨੂੰ ਅੰਜਾਮ ਦੇ ਦਿੱਤਾ।
ਪੀੜਤ ਨੇ ਦੱਸਿਆ ਕਿ ਜਦੋਂ ਉਹ ਦੁਪਹਿਰ 1 ਵਜੇ ਘਰ ਪਹੁੰਚਿਆ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਘਰ ਦਾ ਸਾਰਾ ਸਾਮਾਨ ਖਿਲਰਿਆ ਪਿਆ ਸੀ। ਜਾਂਚ ਕਰਨ ‘ਤੇ ਪਤਾ ਲੱਗਾ ਕਿ ਉਕਤ ਸਾਮਾਨ ਘਰ ‘ਚੋਂ ਚੋਰੀ ਹੋਇਆ ਹੈ। ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ।



