Visitor : Visitor

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਖ਼ਰੀਦ ਦਾ ਸਮਾਂ ਵਧਾਇਆ

ਬਿਊਰੋ,  ਪ੍ਰਾਈਮ ਪੋਸਟ ਪੰਜਾਬ  ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਹੁਣ 7 ਦਸੰਬਰ ਤੱਕ ਜਾਰੀ ਰਹੇਗੀ। ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (DFPD) ਨੇ ਇਹ ਫੈਸਲਾ ਇਸ ਸਾਲ ਜੁਲਾਈ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਲਿਆ ਹੈ। ਦਰਅਸਲ ਸੂਬੇ ਦੇ ਕੁਝ ਹਿੱਸਿਆਂ ਵਿੱਚ ਬਿਜਾਈ ਵਿੱਚ ਦੇਰੀ ਹੋਣ ਕਾਰਨ ਝੋਨਾ ਪੱਕਣ ਵਿੱਚ ਸਮਾਂ ਲੱਗ ਗਿਆ ਹੈ।…

ਬਿਊਰੋ,  ਪ੍ਰਾਈਮ ਪੋਸਟ ਪੰਜਾਬ 

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਹੁਣ 7 ਦਸੰਬਰ ਤੱਕ ਜਾਰੀ ਰਹੇਗੀ। ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (DFPD) ਨੇ ਇਹ ਫੈਸਲਾ ਇਸ ਸਾਲ ਜੁਲਾਈ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਲਿਆ ਹੈ।

ਦਰਅਸਲ ਸੂਬੇ ਦੇ ਕੁਝ ਹਿੱਸਿਆਂ ਵਿੱਚ ਬਿਜਾਈ ਵਿੱਚ ਦੇਰੀ ਹੋਣ ਕਾਰਨ ਝੋਨਾ ਪੱਕਣ ਵਿੱਚ ਸਮਾਂ ਲੱਗ ਗਿਆ ਹੈ। ਸੂਬਾ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰ ਨੇ ਖਰੀਦ ਦਾ ਸਮਾਂ ਇੱਕ ਹਫ਼ਤੇ ਹੋਰ ਵਧਾ ਦਿੱਤਾ ਹੈ।ਹੁਣ ਸਰਕਾਰ 7 ਦਸੰਬਰ ਤੱਕ ਡੀਐਫਪੀਡੀ ਤੋਂ ਫਸਲਾਂ ਦੀ ਖਰੀਦ ਕਰੇਗੀ।ਜਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਵੱਲੋਂ ਝੋਨਾ ਖਰੀਦਣ ਦੀ ਮਿਆਦ 30 ਨਵੰਬਰ 2023 ਤੱਕ ਰੱਖੀ ਗਈ ਸੀ। ਪਰ ਸੂਬਾ ਸਰਕਾਰ ਦੀ ਬੇਨਤੀ ਤੋਂ ਬਾਅਦ ਏਜੰਸੀ ਨੇ ਇਹ ਫੈਸਲਾ ਲਿਆ।

Leave a Reply

Your email address will not be published. Required fields are marked *

Visitor : Visitor