ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 2 ਦਸੰਬਰ 2023 : ਪੰਜਾਬ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਹ ਜਾਣਕਾਰੀ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸੋਮਵਾਰ 4 ਦਸੰਬਰ ਤੋਂ ਸਕੂਲ ਸਵੇਰੇ 9:30ਵਜੇ ਤੋਂ ਖੁੱਲ੍ਹਣਗੇ।
ਬੈਂਸ ਨੇ ਸ਼ੋਸ਼ਲ ਮੀਡੀਆ ਤੇ ਲਿਖਿਆ ” ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕੁਝ ਹਿੱਸਿਆਂ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ਼੍ਹਣ ਦਾ ਸਮਾਂ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ ਕੀਤਾ ਜਾਂਦਾ ਹੈ। ਇਹ ਹੁਕਮ ਸੋਮਵਾਰ 4 ਤੋਂ 23 ਦਸੰਬਰ ਤੱਕ ਸਾਰੇ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਤੇ ਇਕਸਾਰ ਲਾਗੂ ਰਹਿਣਗੇ।”

