Visitor : Visitor
,

ਪੰਜਾਬ ਸਣੇ ਹੋਰ ਰਾਜਾਂ ’ਚ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐੱਸਐੱਫਜੇ ਦੇ ਦੋ ਕਾਰਕੁਨ ਗ੍ਰਿਫ਼ਤਾਰ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 4 ਦਸੰਬਰ 2023 : ਪਿਛਲੇ ਕੁਝ ਸਮੇਂ ਤੋਂ ਸਿਰਫ ਪੰਜਾਬ ਵਿੱਚ ਹੀ ਨਹੀਂ ਬਲਕਿ ਆਸ ਪਾਸ ਦੇ ਰਾਜਾਂ ਵਿੱਚ ਵੀ ਖਾਲਿਸਤਾਨ ਪੱਖੀ ਨਾਰੇ ਲਿਖਣ ਦੀਆਂ ਘਟਨਾਵਾਂ ਲਗਾਤਾਰ ਦੇਖਣ ਨੂੰ ਮਿਲੀਆਂ ਹਨ l ਹੁਣ ਇਸ ਸਬੰਧ ਵਿੱਚ ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ l   ਪੰਜਾਬ ਪੁਲੀਸ ਦੇ ਡੀਜੀਪੀ ਗੌਰਵ…

ਬਿਊਰੋ, ਪ੍ਰਾਈਮ ਪੋਸਟ ਪੰਜਾਬ

ਚੰਡੀਗੜ੍ਹ, 4 ਦਸੰਬਰ 2023 : ਪਿਛਲੇ ਕੁਝ ਸਮੇਂ ਤੋਂ ਸਿਰਫ ਪੰਜਾਬ ਵਿੱਚ ਹੀ ਨਹੀਂ ਬਲਕਿ ਆਸ ਪਾਸ ਦੇ ਰਾਜਾਂ ਵਿੱਚ ਵੀ ਖਾਲਿਸਤਾਨ ਪੱਖੀ ਨਾਰੇ ਲਿਖਣ ਦੀਆਂ ਘਟਨਾਵਾਂ ਲਗਾਤਾਰ ਦੇਖਣ ਨੂੰ ਮਿਲੀਆਂ ਹਨ l ਹੁਣ ਇਸ ਸਬੰਧ ਵਿੱਚ ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ l

 

ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਐਕਸ ’ਤੇ ਜਾਣਕਾਰੀ ਦਿੱਤੀ ਕਿ ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਪੰਜਾਬ, ਹਿਮਾਚਲ, ਰਾਜਸਥਾਨ ਸਮੇਤ ਵੱਖ-ਵੱਖ ਜਨਤਕ ਸਥਾਨਾਂ ’ਤੇ ਖ਼ਾਲਿਸਤਾਨ ਪੱਖੀ ਤੇ ਏਅਰ ਇੰਡੀਆ ’ਚ ਸਫ਼ਰ ਕਰਨ ਤੋਂ ਰੋਕਣ ਲਈ ਧਮਕੀ ਭਰੇ ਨਾਅਰੇ ਲਿਖਣ ਦੇ ਦੋਸ਼ ਵਿੱਚ ਸਿੱਖਸ ਫ਼ਾਰ ਜਸਟਿਸ ਦੇ ਦੋ ਸਮਰਥਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਜਥੇਬੰਦੀ ਗੁਰਪਤਵੰਤ ਪੰਨੂ ਅਤੇ ਨਿਊਯਾਰਕ ਵਿਚ ਸਿੱਖਸ ਫ਼ਾਰ ਜਸਟਿਸ ਦੇ ਜਗਜੀਤ ਸਿੰਘ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਫ਼ਆਈਆਰ ਦਰਜ ਕਰ ਲਈ ਹੈ। ਇਹ ਦੋਵੇਂ ਮੁਲਜ਼ਮ ਬਠਿੰਡਾ ਦੇ ਹਨ,ਜਿਨ੍ਹਾਂ ਦੇ ਨਾਮ ਦੀ ਪੁਸ਼ਟੀ ਨਹੀਂ ਹੋ ਸਕੀ। ਪੁਲੀਸ ਅੱਜ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰੇਗੀ।

Leave a Reply

Your email address will not be published. Required fields are marked *

Visitor : Visitor