ਬਿਊਰੋ, ਪ੍ਰਾਈਮ ਪੋਸਟ ਪੰਜਾਬ
ਨਵੀਂ ਦਿੱਲੀ , 5 ਦਸੰਬਰ 2023 : ਟੀਵੀ ਐਕਟਰ ਦਿਨੇਸ਼ ਫੜਨੀਸ ਦੇ ਪ੍ਰਸ਼ੰਸਕਾਂ ਲਈ ਬੁਰੀ ਖ਼ਬਰ ਹੈ। ਅਦਾਕਾਰ ਇਸ ਦੁਨੀਆਂ ਨੂੰ ਸਦਾ ਲਈ ਛੱਡ ਗਏ ਹਨ। 1 ਦਸੰਬਰ ਨੂੰ ਅਦਾਕਾਰ ਦੀ ਸਿਹਤ ਵਿਗੜ ਗਈ ਤੇ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਪਿਛਲੇ ਚਾਰ ਦਿਨਾਂ ਤੋਂ ਵੈਂਟੀਲੇਟਰ ‘ਤੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਸਨ ਜੋ ਉਹ ਹਾਰ ਗਏ।
ਅਦਾਕਾਰ ਦੇ ਦੇਹਾਂਤ ਦੀ ਖ਼ਬਰ ਉਨ੍ਹਾਂ ਦੇ ਸਹਿ-ਕਲਾਕਾਰ ਦਯਾਨੰਦ ਸ਼ੈੱਟੀ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦੋਸਤ ਨੇ ਰਾਤ 12.08 ਵਜੇ ਆਖਰੀ ਸਾਹ ਲਿਆ। ਇਹ ਅਦਾਕਾਰ ਸਿਰਫ਼ 57 ਸਾਲ ਦੀ ਉਮਰ ‘ਚ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੇ ਜਾਣ ਦੀ ਖਬਰ ਨਾਲ ਟੀਵੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ।

