Visitor : Visitor

ਮਾਨਸਾ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ 

ਮਾਨਸਾ :  ਪੰਜਾਬ ਦੇ 5ਵਾਰ ਮੁੱਖ ਮੰਤਰੀ ਰਹਿ ਚੁੱਕੇ ਸਵ: ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਦਭਾਵਨਾ ਦਿਵਸ ਦੇ ਰੂਪ ਵਿੱਚ ਸ਼੍ਰੌਮਣੀ ਅਕਾਲੀ ਦਲ ਹਲਕਾ ਮਾਨਸਾ ਵੱਲੋਂ ਬੜੇ ਉਤਸ਼ਾਹ ਨਾਲ ਗੁਰਦੁਆਰਾ ਸਿੰਘ ਸਭਾ ਮੇਨ ਬਜਾਰ ਮਾਨਸਾ ਵਿਖੇ ਮਨਾਇਆ ਗਿਆ।  ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਪਾਰਟੀ ਅਤੇ ਪੰਜਾਬ ਦੀ ਚੜ੍ਹਦੀ ਕਲਾ…

ਮਾਨਸਾ :  ਪੰਜਾਬ ਦੇ 5ਵਾਰ ਮੁੱਖ ਮੰਤਰੀ ਰਹਿ ਚੁੱਕੇ ਸਵ: ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਦਭਾਵਨਾ ਦਿਵਸ ਦੇ ਰੂਪ ਵਿੱਚ ਸ਼੍ਰੌਮਣੀ ਅਕਾਲੀ ਦਲ ਹਲਕਾ ਮਾਨਸਾ ਵੱਲੋਂ ਬੜੇ ਉਤਸ਼ਾਹ ਨਾਲ ਗੁਰਦੁਆਰਾ ਸਿੰਘ ਸਭਾ ਮੇਨ ਬਜਾਰ ਮਾਨਸਾ ਵਿਖੇ ਮਨਾਇਆ ਗਿਆ। 

ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਪਾਰਟੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।  ਨਾਲ ਹੀ ਸ: ਬਾਦਲ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਮਹਾਨ ਖੂਨਦਾਨ ਕੈਂਪ ਲਗਾਇਆ ਗਿਆ।  ਇਸ ਮੌਕੇ ਇੱਕਠ ਨੂੰ ਸੰਬੋਧਨ ਕਰਦਿਆਂ ਸ਼੍ਰੌਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਅਤੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਬਜੈਕਟਿਵ ਗੁਰਪ੍ਰੀਤ ਸਿੰਘ ਝੱਬਰ ਨੇ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਸਮੁੱਚਾ ਜੀਵਨ ਜਿੱਥੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਲਗਾ ਦਿੱਤਾ।  ਉੱਥੇ ਹੀ ਸ਼੍ਰੌਮਣੀ ਅਕਾਲੀ ਦਲ ਨੂੰ ਬੁਲੰਦੀਆਂ ਤੱਕ ਲੈ ਕੇ ਜਾਣ ਲਈ ਆਪਣਾ ਅਹਿਮ ਰੋਲ ਅਦਾ ਕੀਤੀ ਅਤੇ ਰਾਜ ਸੱਤਾ ਵਿੱਚ ਹੁੰਦਿਆ ਹੋਇਆ ਕਿਸਾਨ, ਮਜਦੂਰ, ਵਪਾਰੀ, ਮੁਲਾਜਮਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਅਤੇ ਗਰੀਬਾਂ ਦੇ ਹਮਦਰਦ ਹੋ ਕੇ ਆਪਣੀਆਂ ਸੇਵਾਵਾਂ ਨਿਭਾਈਆਂ।  ਨਾਲ ਹੀ ਪੰਜਾਬ ਨੂੰ ਵਿਕਾਸ ਕਾਰਜਾਂ ਪੱਖੋਂ ਦੇਸ਼ ਦਾ ਨੰਬਰ 1 ਸੂਬਾ ਬਣਾਇਆ।  ਸ: ਬਾਦਲ ਦੀਆਂ ਪੰਜਾਬ, ਪੰਜਾਬੀਅਤ ਅਤੇ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਅੱਜ ਦੇਸ਼ ਭਰ ਵਿੱਚ ਬਾਦਲ ਦਾ ਜਨਮ ਦਿਨ ਨਿੱਘੀ ਅਤੇ ਮਿੱਠੀ ਯਾਦ ਵਿੱਚ ਮਨਾਇਆ ਜਾ ਰਿਹਾ ਹੈ।   

ਇਸ ਮੌਕੇ ਸ਼੍ਰੌਮਣੀ ਅਕਾਲੀ ਦਲ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਝੱਬਰ ਨੂੰ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਐਬਜੈਕਟਿਵ ਬਣਨ ਤੇ ਅਤੇ ਨਾਲ ਹੀ ਕਰਮਜੀਤ ਕੌਰ ਸਮਾਓ ਨੂੰ ਇਸਤਰੀ ਅਕਾਲੀ ਦਲ ਦਾ ਜਿਲ੍ਹਾ ਪ੍ਰਧਾਨ ਅਤੇ ਮਾਨਸਾ ਹਲਕੇ ਦੇ ਨਵ-ਨਿਯੁਕਤ ਸਰਕਲ ਪ੍ਰਧਾਨ ਰੰਗੀ ਸਿੰਘ ਖਾਰਾ, ਬਲਜੀਤ ਸਿੰਘ ਅਤਲਾ, ਜੁਗਰਾਜ ਸਿੰਘ ਰਾਜੂ ਦਰਾਕਾ, ਗੁਰਪ੍ਰੀਤ ਸਿੰਘ ਪੀਤਾ, ਜਸਵਿੰਦਰ ਸਿੰਘ ਤਾਮਕੋਟ, ਸੁਰਜੀਤ ਸਿੰਘ ਲੱਲੂਆਣਾ, ਭੋਲਾ ਸਿੰਘ ਕੋਟਲੀ, ਹਰਬੰਸ ਸਿੰਘ ਪੰਮੀ ਮਾਨਸਾ, ਕੁਲਦੀਪ ਸਿੰਘ ਹੋਡਲਾ, ਭਰਪੂਰ ਸਿੰਘ ਅਤਲਾ, ਬਲਜਿੰਦਰ ਸਿੰਘ ਘਾਲੀ, ਗੁਰਜੀਤ ਸਿੰਘ ਬੱਗਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। 

ਇਸ ਮੌਕੇ ਸਟੇਜ ਦੀ ਸੇਵਾ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘੁਵੀਰ ਸਿੰਘ ਮਾਨਸਾ ਨੇ ਨਿਭਾਉਂਦਿਆਂ ਹੋਇਆ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅੱਜ ਸਾਨੂੰ ਸਾਰਿਆਂ ਨੂੰ ਸ: ਪ੍ਰਕਾਸ਼ ਸਿੰਘ ਬਾਦਲ ਦੇ ਦਰਸਾਏ ਰਸਤੇ ਤੇ ਚੱਲਦਿਆਂ ਇੱਕ ਜੁੱਟ ਹੋ ਕੇ ਪੰਜਾਬ ਅਤੇ ਸਰਬੱਤ ਦੇ ਭਲੇ ਲਈ ਸ਼੍ਰੌਮਣੀ ਅਕਾਲੀ ਦਲ ਨੂੰ ਮਜਬੂਤ ਕੀਤਾ ਜਾਵੇ।  ਇਸ ਮੌਕੇ ਨਗਰ ਕੋਂਸਲ ਦੇ ਸਾਬਕਾ ਪ੍ਰਧਾਨ ਆਤਮਜੀਤ ਸਿੰਘ ਕਾਲਾ, ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਮਿੱਠੂ ਰਾਮ ਮੋਫਰ, ਹਨੀਸ਼ ਬਾਂਸਲ, ਹਰਭਜਨ ਸਿੰਘ ਖਿਆਲਾ, ਬਲਜੀਤ ਸਿੰਘ ਸੇਠੀ, ਜਸਵਿੰਦਰ ਸਿੰਘ ਚਕੇਰੀਆਂ, ਰਾਜ ਪੇਂਟਰ, ਹਰਮਨਜੀਤ ਸਿੰਘ ਭੰਮਾ, ਗੁਰਪ੍ਰੀਤ ਸਿੰਘ ਸੇਖੋਂ, ਗੋਲਡੀ ਗਾਂਧੀ, ਲਖਮੀਰ ਸਿੰਘ ਕੋਟੜਾ, ਬੂਟਾ ਸਿੰਘ ਅਕਲੀਆ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

Leave a Reply

Your email address will not be published. Required fields are marked *

Visitor : Visitor