ਬਿਊਰੋ, ਪ੍ਰਾਈਮ ਪੋਸਟ ਪੰਜਾਬ

ਆਮ ਆਦਮੀ ਪਾਰਟੀ ਨੇ ਅੱਜ ਸ਼ਿਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਦਿੱਤਾ ਹੈ। ਮਾਲੇਰਕੋਟਲਾ ਤੋਂ ਸੀਨੀਅਰ ਅਕਾਲੀ ਆਗੂ ਮੁਹੰਮਦ ਓਵੈਸ ‘ਆਪ’ ‘ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰਤ ਤੌਰ ‘ਤੇ ਮੁਹੰਮਦ ਓਵੈਸ ਨੂੰ ਪਾਰਟੀ ‘ਚ ਸ਼ਾਮਲ ਕੀਤਾ ਤੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਮੁਹੰਮਦ ਓਵੈਸੀ ਦੇ ਪਾਰਟੀ ‘ਚ ਸ਼ਾਮਲ ਹੋਣ ਨਾਲ ਮਾਲੇਰਕੋਟਲਾ ਤੇ ਸੰਗਰੂਰ ‘ਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਭਾਈਚਾਰੇ ਤੇ ਕੋਨੇ ਤੋਂ ਲੋਕ ‘ਆਪ ‘ਚ ਸ਼ਾਮਲ ਹੋ ਰਹੇ ਹਨ। ਲੋਕ ਸਾਡੀ ਸਰਕਾਰ ਦੇ ਲੋਕ ਪੱਖੀ ਤੇ ਪੰਜਾਬ ਪੱਖੀ ਫੈਸਲਿਆਂ ਤੋਂ ਪ੍ਰਭਾਵਿਤ ਹਨ ਅਤੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਕੰਮ ਕਰਨਾ ਚਾਹੁੰਦੇ ਹਨ।



