
35 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ ਅਤੇ 90 ਸਿਗਨੇਚਰ ਕੈਪਸੂਲ ਕੀਤੇ ਬਰਾਮਦ
ਸੰਜੀਵ ਜਿੰਦਲ
ਮਾਨਸਾ, 11 ਦਸੰਬਰ 2023 : ਐਸਐਸਪੀ ਮਾਨਸਾ ਡਾ. ਨਾਨਕ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ। ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ IPS ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਦੀ ਨਿਗਰਾਨੀ ਹੇਠ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ।
ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਮਾਨਸਾ ਦੇ ਸ:ਥ: ਗੁਰਮੇਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਚਰਨਜੀਤ ਸਿੰਘ ਉਰਫ ਗੋਗਾ ਪੁੱਤਰ ਗੁਰਜੰਟ ਸਿੰਘ ਵਾਸੀ ਮਾਨਸਾ ਕਲ੍ਹਾਂ ਜਿਲ੍ਹਾ ਬਠਿੰਡਾ, ਬੱਬੂ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਜਗ੍ਹਾ ਰਾਮ ਤੀਰਥ ਜਿਲ੍ਹਾ ਬਠਿੰਡਾ ਨੂੰ ਸਮੇਤ ਰਿਟਜ ਕਾਰ ਨੰਬਰੀ ਯੂ.ਪੀ 16 ਏ.ਆਰ 1104 ਕਾਬੂ ਕਰਕੇ ਉਹਨਾਂ ਪਾਸੋਂ 35 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਪਰ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਨੰਬਰ 390 ਮਿਤੀ 10-12-23 ਅ/ਧ 15ਬੀ/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕਰਵਾਇਆ ਗਿਆ ਹੈ।ਇਸੇ ਤਰ੍ਹਾਂ ਹੀ ਅ/ਧ 188 ਹਿੰ:ਦੰ: ਤਹਿਤ 2 ਮੁਕੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬੂ ਕਰਕੇ 90 ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕੀਤੀ ਗਈ ਹੈ।
ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾ ਹੀ ਜਾਰੀ ਰੱਖਿਆ ਜਾਵੇਗਾ।

