
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਅੰਮ੍ਰਿਤਸਰ: ਜੰਡਿਆਲਾ ਗੁਰੂ ਵਿਚ ਨਹਿਰ ਦੇ ਕੰਢੇ ਅੱਜ ਸਵੇਰੇ ਪੁਲਿਸ ਨਾਲ ਹੋਏ ਮੁਕਾਬਲੇ ਮਗਰੋਂ ਇਕ ਬਦਮਾਸ਼ ਦੀ ਮੌਤ ਹੋ ਗਈ ਹੈ। ਮੁਕਾਬਲੇ ਵਿਚ ਇਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਣ ਦੀ ਖਬਰ ਹੈ। ਮਾਰੇ ਗਏ ਬਦਮਾਸ਼ ਦੀ ਪਛਾਣ ਅੰਮ੍ਰਿਤਪਾਲ ਅਮਰੀ ਵਜੋਂ ਹੋਈ ਹੈ।ਮੁਕਾਬਲਾ ਉਦੋਂ ਹੋਇਆ ਜਦੋਂ ਪੁਲਿਸ ਉਸਨੂੰ ਰਿਕਵਰੀ ਵਾਸਤੇ ਲੈ ਕੇ ਜਾ ਰਹੀ ਸੀ ਤਾਂ ਪੁਲਿਸ ਦਾ ਹਥਿਆਰ ਖੋਹ ਕੇ ਗੋਲੀ ਚਲਾ ਦਿੱਤੀ। ਪੁਲਿਸ ਨੇ ਜਵਾਬੀ ਗੋਲੀਬਾਰੀ ਕੀਤੀ ਜਿਸ ਵਿਚ ਉਸ ਬਦਮਾਸ਼ ਦੀ ਮੌਤ ਹੋ ਗਈ।
ਬਦਮਾਸ਼ ਅੰਮ੍ਰਿਤਪਾਲ ਅਮਰੀ ਨੂੰ ਪੁਲਿਸ ਇਥੇ ਕਿਸੇ ਕੇਸ ਵਿਚ ਲੈ ਕੇ ਆਈ ਸੀ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਇਸ ਦੌਰਾਨ ਪੁਲਿਸ ਦੀ ਕਾਰਵਾਈ ਵਿਚ ਮਾਰਿਆ ਗਿਆ।ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਤੇ ਹਥਿਆਰਾਂ ਦੀ ਰਿਕਵਰੀ ਲਈ ਪੁਲਿਸ ਇਸ ਬਦਮਾਸ਼ ਨੂੰ ਇਥੇ ਲਿਆਈ ਸੀ। ਰਿਕਵਰੀ ਦੌਰਾਨ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਤੇ ਹੱਥਕੜੀਆਂ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ।

