
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪੰਜਾਬ ਦੇ ਸਿੱਖਿਆ ਵਿਭਾਗ ਨੇ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ ਤੱਕ ਹੋਣਗੀਆਂ। ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਵਿੱਚ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਇਸ ਕਰਕੇ ਪੰਜਾਬ ਸਰਕਾਰ ਅਲਰਟ ਹੋ ਗਈ ਹੈ। ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਠੰਡ ਦਾ ਕਹਿਰ ਹੋਰ ਵਧੇਗਾ। ਵਿਭਾਗ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਦੋ ਦਿਨ ਪੰਜਾਬ ਦੇ ਮਾਝਾ, ਦੋਆਬਾ ਅਤੇ ਪੂਰਬੀ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
ਇਸ ਸਬੰਧੀ ਹੁਕਮ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਜਦੋਂ ਕਿ ਕਰੀਬ ਛੇ ਹਜ਼ਾਰ ਪ੍ਰਾਈਵੇਟ ਸਕੂਲ ਹਨ। ਇਨ੍ਹਾਂ ਵਿੱਚ 40 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਪੰਜਾਬ ਦੇ ਬੱਚਿਆਂ ਨੂੰ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਹੋਣਗੀਆਂ। ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਇਸ ਤੋਂ ਪਹਿਲਾਂ 3 ਦਸੰਬਰ ਨੂੰ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਸੀ। ਵਿਭਾਗ ਨੇ ਸਕੂਲਾਂ ਦਾ ਸਮਾਂ ਸਵੇਰੇ 9:30 ਵਜੇ ਤੋਂ ਬਦਲ ਕੇ ਦੁਪਹਿਰ 3:30 ਵਜੇ ਕਰ ਦਿੱਤਾ ਹੈ। ਇਹ ਹੁਕਮ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਰੀ ਕੀਤੇ ਹਨ। ਉਨ੍ਹਾਂ ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।