6 ਮਹੀਨੇ ਪਹਿਲਾਂ ਹੀ ਜੈਪੁਰ ਤੋਂ ਸ਼ਿਫਟ ਹੋਏ ਸੀ ਮੁਹਾਲੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਮੋਹਾਲੀ ਏਅਰਪੋਰਟ ਰੋਡ ’ਤੇ ਵਾਪਰੇ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਟਿੱਪਰ ਨੇ ਐਕਟਿਵਾ ਸਵਾਰ ਜੋੜੇ ਨੂੰ ਟੱਕਰ ਮਾਰ ਦਿਤੀ, ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦਸਿਆ ਜਾ ਰਿਹਾ ਹੈ ਕਿ 50 ਸਾਲਾ ਰਾਕੇਸ਼ ਗੋਇਲ ਅਤੇ ਉਸ ਦੀ 48 ਸਾਲਾ ਪਤਨੀ ਕਰੀਬ 6 ਮਹੀਨੇ ਪਹਿਲਾਂ ਹੀ ਜੈਪੁਰ ਤੋਂ ਮੁਹਾਲੀ ਸ਼ਿਫਟ ਹੋਏ ਸਨ। ਅੱਜ ਸਵੇਰੇ ਉਹ ਅਪਣੀ ਦੁਕਾਨ ਉਤੇ ਜਾ ਰਹੇ ਹਨ, ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਇਕ ਟਿੱਪਰ ਨੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਕੁਚਲ ਦਿਤਾ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਟਿੱਪਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਉਨ੍ਹਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਫੇਜ਼-6 ਵਿਚ ਰਖਵਾਇਆ ਗਿਆ ਹੈ।