ਬਿਊਰੋ, ਪ੍ਰਾਈਮ ਪੋਸਟ ਪੰਜਾਬ
ਨਵਾਂਸ਼ਹਿਰ, 31 ਦਸੰਬਰ 2023 : ਨਵਾਂਸ਼ਹਿਰ-ਰੋਪੜ ਨੈਸ਼ਨਲ ਹਾਈਵੇ ‘ਤੇ ਪਿੰਡ ਕਮਾਲਪੁਰ ਥਾਣਾ ਕਾਠਗੜ੍ਹ ਮੋੜ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਟੱਕਰ ਹੋ ਗਈ। ਕਾਰ, ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਘੜੀਸ ਕੇ ਨੇੜਲੇ ਪੈਟਰੋਲ ਪੰਪ ਕੋਲ ਲੈ ਗਈ। ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਅਤੇ ਕਾਰ ਵਿੱਚ ਸਵਾਰ ਲੋਕ ਮੌਕੇ ਤੋਂ ਫਰਾਰ ਹੋ ਗਏ। ਜਿਸ ਕਾਰਨ ਦੋਵੇਂ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਹਾਦਸਾ ਰਾਤ ਕਰੀਬ ਸਾਢੇ ਅੱਠ ਵਜੇ ਵਾਪਰਿਆ। ਕਾਠਗੜ੍ਹ ਥਾਣੇ ਦੇ ਐਸਐਚਓ ਇੰਸਪੈਕਟਰ ਪੰਕਜ ਕੁਮਾਰ ਅਤੇ ਡੀਐਸਪੀ ਬਲਾਚੌਰ ਸ਼ਾਮ ਸੁੰਦਰ ਸ਼ਰਮਾ ਵੀ ਪੁਲੀਸ ਪਾਰਟੀ ਨਾਲ ਮੌਕੇ ’ਤੇ ਪੁੱਜੇ। ਪੁਲਿਸ ਅਨੁਸਾਰ ਇਹ ਦੋਵੇਂ ਪ੍ਰਵਾਸੀ ਮਜ਼ਦੂਰ ਲੱਕੜਾਂ ਕੱਟਣ ਦਾ ਕੰਮ ਕਰਦੇ ਸਨ। ਇਨ੍ਹਾਂ ਵਿੱਚੋਂ ਇੱਕ ਦੀ ਪਛਾਣ ਮਨੀਸ਼ ਕੁਮਾਰ ਵਾਸੀ ਗਯਾ ਘਾਟ ਮੁਜ਼ੱਫਰਨਗਰ ਯੂਪੀ ਅਤੇ ਦੂਜੇ ਵਿਅਕਤੀ ਦੀ ਪਛਾਣ ਸਰੋਜ ਕੁਮਾਰ ਵਜੋਂ ਹੋਈ ਹੈ।

