ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ: INDIA ਗਠਜੋੜ ਵਿੱਚ ਸ਼ਾਮਲ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਪੰਜਾਬ ਵਿੱਚ ਵੱਖ-ਵੱਖ ਚੋਣਾਂ ਲੜਣਗੀਆਂ। ਸੂਤਰਾਂ ਦੀ ਮੰਨੀਏ ਤਾਂ ਪਾਰਟੀ ਵੱਲੋਂ ਇਸ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। 13 ਲੋਕ ਸਭਾ ਸੀਟਾਂ ‘ਤੇ ਚੰਗੇ ਉਮੀਦਵਾਰ ਖੜ੍ਹੇ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਸੂਤਰਾਂ ਤੋਂ ਤਾਂ ਇਹ ਵੀ ਪਤਾ ਲੱਗਾ ਹੈ ਕਿ 13 ਸੀਟਾਂ ਲਈ 39 ਉਮੀਦਵਾਰਾਂ ਦੇ ਨਾਂ ਵੀ ਸ਼ਾਰਟਲਿਸਟ ਵੀ ਕਰ ਲਏ ਗਏ ਹਨ।
ਰਿਪੋਰਟਾਂ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਠਾਕ ਦੇ ਨਾਲ ਬੰਦ ਕਮਰਾ ਮੀਟਿੰਗ ਕੀਤੀ ਸੀ। ਜਿਸ ਵਿੱਚ ਤੈਅ ਹੋਇਆ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ 13 ਸੀਟਾਂ ‘ਤੇ ਚੋਣ ਲੜੇਗੀ। ਕੇਜਰੀਵਾਲ ਨੇ ਆਪਣੇ ਲੀਡਰਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ।

