
ਚੰਡੀਗੜ੍ਹ : ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਕਾਂਗਰਸ ਨੇ ਬੁੱਧਵਾਰ ਨੂੰ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ।
ਪਰ ਪਾਰਟੀ ਲਾਈਨ ਤੋਂ ਦੂਰ ਹੁੰਦੇ ਜਾ ਰਹੇ ਨਵਜੋਤ ਸਿੰਘ ਸਿੱਧੂ ਨੂੰ ਵੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। Lok Sabha Elections ਕਮੇਟੀ ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਰਵਨੀਤ ਸਿੰਘ ਬਿੱਟੂ ਸਮੇਤ 27 ਆਗੂਆਂ ਨੂੰ ਚੋਣ ਕਮੇਟੀ ਵਿੱਚ ਥਾਂ ਮਿਲੀ ਹੈ।