Visitor : Visitor

ਮੂਸੇਵਾਲਾ ਦੇ ਕਾਤਲਾਂ ਦਾ ਐਨਕਾਊਂਟਰ ਕਰਨ ਵਾਲੇ ਇਨ੍ਹਾਂ 5 ਪੁਲਿਸ ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ

ਮੰਨੂ ਕੁੱਸਾ ਅਤੇ ਜਗਰੂਪ ਰੂਪਾ ਐਨਕਾਊਂਟਰ ਕੇਸ ਵਿਚ ਦਿਤਾ ਜਾਵੇਗਾ ਐਵਾਰਡ ਸੰਜੀਵ ਜਿੰਦਲ  ਕੇਂਦਰ ਸਰਕਾਰ ਵਲੋਂ 26 ਜਨਵਰੀ ਨੂੰ ਪੰਜਾਬ ਪੁਲਿਸ ਦੇ 25 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ | ਇਸ ਵਿਚ 8 ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ 2 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਅਤੇ…

ਮੰਨੂ ਕੁੱਸਾ ਅਤੇ ਜਗਰੂਪ ਰੂਪਾ ਐਨਕਾਊਂਟਰ ਕੇਸ ਵਿਚ ਦਿਤਾ ਜਾਵੇਗਾ ਐਵਾਰਡ

ਸੰਜੀਵ ਜਿੰਦਲ 

ਕੇਂਦਰ ਸਰਕਾਰ ਵਲੋਂ 26 ਜਨਵਰੀ ਨੂੰ ਪੰਜਾਬ ਪੁਲਿਸ ਦੇ 25 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ | ਇਸ ਵਿਚ 8 ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ 2 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਅਤੇ 15 ਨੂੰ ਸ਼ਾਨਦਾਰ ਸੇਵਾਵਾਂ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਨ੍ਹਾਂ ਸਨਮਾਨਿਤ ਅਧਿਕਾਰੀਆਂ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਸ਼ਾਮਲ ਗੈਂਗਸਟਰਾਂ ਦਾ ਮੁਕਾਬਲਾ ਕਰਨ ਵਾਲੇ 5 ਅਧਿਕਾਰੀ ਵੀ ਸ਼ਾਮਲ ਹਨ। ਇਨ੍ਹਾਂ ਵਿਚ DSP ਵਿਕਰਮ ਬਰਾੜ, ASI ਜਗਜੀਤ ਸਿੰਘ, ASI ਬਲਜਿੰਦਰ ਸਿੰਘ, ASI ਰਾਹੁਲ ਸ਼ਰਮਾ ਤੇ ਹੈੱਡ ਕਾਂਸਟੇਬਲ ਸੁਰਿੰਦਰਪਾਲ ਸਿੰਘ ਦਾ ਨਾਂ ਸ਼ਾਮਲ ਹੈ। ਇਨ੍ਹਂ ਵਿਚੋਂ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀਐਸਪੀ ਵਿਕਰਮ ਬਰਾੜ ਨੂੰ ਚੌਥੀ ਵਾਰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। 

ਪਿਛਲੇ ਸਾਲ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਮੰਨੂ ਅਤੇ ਰੂਪਾ ਦੇ ਐਨਕਾਊਂਟਰ ਲਈ ਵੀ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਹੋਰ ਪੁਲਿਸ ਮੁਲਾਜ਼ਮਾਂ ਲਈ ਕਿਸੇ ਪ੍ਰੇਰਨਾ ਸਰੋਤ ਤੋਂ ਘੱਟ ਨਹੀਂ ਹੈ। ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸਮਰੱਥ ਹੈ।

Leave a Reply

Your email address will not be published. Required fields are marked *

Visitor : Visitor