ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ ਨਗਰ ਨਿਗਮ ‘ਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਸੁਪਰੀਮ ਕੋਰਟ ‘ਚ ਆਮ ਆਮਦੀ ਪਾਰਟੀ ਵੱਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਪੇਸ਼ ਹੋਏ, ਉਨ੍ਹਾਂ ਨੇ ਇਸ ਮਾਮਲੇ ਵਿੱਚ ਜਲਦ ਸੁਣਵਾਈ ਕਰਨ ਦੀ ਮੰਗ ਕੀਤੀ । ਜਿਸ ‘ਤੇ ਚੀਫ ਜਸਟਿਸ ਨੇ ਸਿੰਘਵੀ ਨੂੰ ਪੂਰੇ ਮਾਮਲੇ ਸਬੰਧੀ ਵਕੀਲ ਨੂੰ ਈਮੇਲ ਭੇਜਣ ਲਈ ਕਿਹਾ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਦੁਪਹਿਰ 1 ਵਜੇ ਦੇਖਾਂਗੇ ਅਤੇ ਫੈਸਲਾ ਕਰਾਂਗੇ ਕਿ ਕਦੋਂ ਸੁਣਵਾਈ ਹੋਵੇਗੀ।

